ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ।
ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।
(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ,
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ। ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ। ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ।1। ਰਹਾਉ।ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ। ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ) , (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ।1।ਹੇ ਹਰੀ! ਤੂੰ ਆਪ ਹੀ ਸਭ ਦਾਤਾਂ ਦੇਣ
