Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਤੇਜ਼ ਤੂਫ਼ਾਨ ‘ਚ ਉੱਡਿਆ ਟੋਲ ਪਲਾਜ਼ਾ

ਤੇਜ਼ ਤੂਫ਼ਾਨ ‘ਚ ਉੱਡਿਆ ਟੋਲ ਪਲਾਜ਼ਾ

ਪੰਜਾਬ ਦੇ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਪੰਜਾਬ ‘ਚ 3 ਤੋਂ 5 ਮਈ ਤੱਕ ਮੀਂਹ, ਤੂਫਾਨ ਅਤੇ ਬਿਜਲੀ ਗਰਜਣ ਦਾ ਅਲਰਟ ਜਾਰੀ ਕੀਤਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਵੇਗੀ। ਮੌਸਮ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤਾ ਗਿਆ ਯੈਲੋ ਅਲਰਟ ਹੁਣ ਹੋਰ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਔਰੇਂਜ ਅਲਰਟ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

ਮਾਹਿਰਾਂ ਅਨੁਸਾਰ ਇਹ ਪਰਿਵਰਤਨ ਹਰਿਆਣਾ-ਪੰਜਾਬ ਖੇਤਰ ਵਿਚ ਬਣੇ ਚੱਕਰਵਾਤੀ ਦਬਾਅ ਕਾਰਨ ਹੋ ਰਿਹਾ ਹੈ। ਤੇਜ਼ ਹਵਾਵਾਂ ਨਾਲ ਧੂੜ ਉੱਡਣ ਨਾਲ ਵਿਜ਼ੀਬਿਲਿਟੀ ਘੱਟ ਹੋ ਸਕਦੀ ਹੈ। ਇਸ ਦੌਰਾਨ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਨਵਾਂ ਸ਼ਹਿਰ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਰਗੇ ਜ਼ਿਲ੍ਹਿਆਂ ਵਿਚ ਯੈਲੋ ਅਤੇ ਆਰੇਂਜ ਅਲਰਟ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਕੁਝ ਸਮੇਂ ਲਈ ਰਾਹਤ ਮਿਲਣ ਦੀ ਉਮੀਦ ਹੈ। ਜਦਕਿ ਦੂਜੇ ਪਾਸੇ ਮੰਡੀਆਂ ਵਿਚ ਪਈ ਫ਼ਸਲ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਜ਼ਰੂਰ ਵੱਧ ਗਈ ਹੈ।

ਮੌਸਮ ਵਿਭਾਗ ਅਨੁਸਾਰ 3, 4 ਮਈ ਅਤੇ 5 ਮਈ ਨੂੰ ਕੁਝ ਥਾਵਾਂ ‘ਤੇ ਮੀਂਹ ਹੋਣ ਦੀ ਸੰਭਾਵਨਾ ਹੈ। ਅਗਲੇ 72 ਘੰਟਿਆਂ ਲਈ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਅਤੇ ਉਸ ਤੋਂ ਬਾਅਦ 02-04 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਵੇਗੀ।

Check Also

ਪੰਜਾਬ ‘ਚ ਸ਼ੁਰੂ ਹੋਇਆ ਗਰਮੀ ਦਾ ਕ ਹਿਰ

ਪੰਜਾਬ ‘ਚ ਦਿਨੋਂ-ਦਿਨ ਤਾਪਮਾਨ ਵੱਧਣ ਕਾਰਨ ਗਰਮੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ। ਸੂਬੇ ਦੇ ਕਈ …