Home / ਸਿੱਖੀ ਖਬਰਾਂ / ਅਕਾਲ ਤਖ਼ਤ ਸਾਹਿਬ ਨੇ ਲਗਾਈ ਆਹ ਧਾਰਮਿਕ ਸਜ਼ਾ

ਅਕਾਲ ਤਖ਼ਤ ਸਾਹਿਬ ਨੇ ਲਗਾਈ ਆਹ ਧਾਰਮਿਕ ਸਜ਼ਾ

ਰਣਜੀਤ ਸਿੰਘ ਢੱਡਰੀਆਂ ਵਾਲੇ ਅਕਾਲ ਤਖ਼ਤ ਸਾਹਿਬ ਹੋਏ ਪੇਸ਼, ਢੱਡਰੀਆਂ ਵਾਲਿਆਂ ਨੇ ਅਕਾਲ ਤਖ਼ਤ ਅੱਗੇ ਮੰਨੀਆਂ ਆਪਣੀਆਂ ਗਲਤੀਆਂ…ਅਕਾਲ ਤਖ਼ਤ ਸਾਹਿਬ ਵੱਲੋਂ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਪ੍ਰਚਾਰ ਤੇ ਲਗਾਈ ਰੋਕ ਹਟਾਈ। ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਕਰਨਗੇ ਪ੍ਰਚਾਰ।

ਰਣਜੀਤ ਸਿੰਘ ਢੱਡਰੀਆਂਵਾਲਾ ਦੀ ਮੁਆਫ਼ੀ ਕਬੂਲ,ਅਕਾਲ ਤਖ਼ਤ ਸਾਹਿਬ ਨੇ ਲਗਾਈ ਆਹ ਧਾਰਮਿਕ ਸਜ਼ਾ

ਸਿੰਘ ਸਾਹਿਬ ਨੇ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ 501 ਰੁਪਏ ਦੇ ਦੇਗ ਕਰਵਾ ਕੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੀ ਸੇਵਾ ਨਿਭਾਉਣ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਗੁਰੂ ਦੇ ਸਰੋਵਰਾਂ ਖਿਲਾਫ ਕਦੇ ਵੀ ਕੋਈ ਬਿਆਨਬਾਜ਼ੀ ਨਾ ਕੀਤੀ ਜਾਵੇ ਅਤੇ ਕਿਸੇ ਵੀ ਜਥੇਬਾਦੀਆਂ ਦੇ ਖਿਲਾਫ ਕੋਈ ਨਿੱਜੀ ਟਿੱਪਣੀ ਨਾ ਕਰਨ ਲਈ ਤਾਕੀਦ ਕੀਤੀ ਹੈ।

Ranjit Singh Dhadrianwala – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੁੱਧਵਾਰ ਸਿੱਖ ਪ੍ਰਚਾਰ ਰਣਜੀਤ ਸਿੰਘ ਢੱਡਰੀਆਂਵਾਲੇ ਪੇਸ਼ ਹੋਏ। ਰਣਜੀਤ ਸਿੰਘ ਢੱਡਰੀਆਂਵਾਲੇ ਨੇ ਇਸ ਦੌਰਾਨ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਆਪਣੀਆਂ ਪੁਰਾਣੀਆਂ ਬਿਆਨਬਾਜ਼ੀਆਂ ਲਈ ਸਪੱਸ਼ਟੀਕਰਨ ਸੌਂਪਿਆ ਅਤੇ ਮੁਆਫ਼ੀ ਮੰਗੀ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂਵਾਲਾ ਦੀ ਖਿਮਾ ਯਾਚਨਾ ਪ੍ਰਵਾਨ ਕਰਦੇ ਹੋਏ 501 ਰੁਪਏ ਦੀ ਦੇਗ਼ ਕਰਵਾਉਣ ਦਾ ਆਦੇਸ਼ ਦਿੱਤਾ ਹੈ।

ਇਸਤੋਂ ਪਹਿਲਾਂ ਪੰਜ ਸਿੰਘ ਸਾਹਿਬਾਨ ਦੀ ਇੱਕਤਰਤਾ ਜਥੇਦਾਰ ਕੁਲਦੀਪ ਸਿੰਘ ਗੜਗਜ ਦੀ ਅਗਵਾਈ ਹੇਠ ਸ਼ੁਰੂ ਹੋਈ, ਜਿਸ ਵਿੱਚ ਸ੍ਰੀ ਹਰਮੰਦਿਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਰਾਜਦੀਪ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਹਾਜ਼ਰ ਰਹੇ।

ਸਨਮਾਨ ਸਮਾਗਮ ‘ਚ ਸ਼ਾਮਲ ਹੋਣ ਲਈ ਪਹੁੰਚੇ ਗਿਆਨੀ ਹਰਪਾਲ ਸਿੰਘ

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਸਨਮਾਨ ਸਮਾਗਮ ਵਿਚ ਸ਼ਾਮਿਲ ਹੋਣ ਲਈ ਸਾਥੀਆਂ ਅਤੇ ਸੰਗਤਾਂ ਸਮੇਤ ਪੁੱਜੇ। ਇਸ ਤਰ੍ਹਾਂ ਹੀ ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ ਵੀ ਸਾਥੀਆਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ।

ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਬੋਧਨ

ਅੱਜ ਸਿੱਖ ਪੰਥ ਤੇ ਚੌਤਰਫ਼ਾ ਹਮਲੇ ਹੋ ਰਹੇ ਹਨ

ਇੱਕਜੁਟ ਜੋ ਕੇ ਇਨ੍ਹਾਂ ਹਮਲਿਆਂ ਦਾ ਸਾਹਮਣਾ ਕਰਨ ਦਾ ਸੱਦਾ

”ਖੁਆਰ ਹੋਏ ਸਭ ਮਿਲੇਂਗੇ” ਲਹਿਰ ਨੂੰ ਮਜ਼ਬੂਤ ਕਰਨ ਲਈ ਕਿਹਾ।

ਸ੍ਰੀ ਅਕਾਲ ਤਖਤ ਸਾਹਿਬ ‘ਤੇ ਢੱਡਰੀਆਂਵਾਲਾ ਦੀ ਮੁਆਫ਼ੀ ਪ੍ਰਵਾਨ, ਗਿਆਨੀ ਗੁਰਮੁੱਖ ਸਿੰਘ ਨੂੰ ਧਾਰਮਿਕ ਸਜ਼ਾ
Ranjit Singh Dhadrianwala – ਰਣਜੀਤ ਸਿੰਘ ਢੱਡਰੀਆਂਵਾਲੇ ਨੇ ਇਸ ਦੌਰਾਨ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਆਪਣੀਆਂ ਪੁਰਾਣੀਆਂ ਬਿਆਨਬਾਜ਼ੀਆਂ ਲਈ ਸਪੱਸ਼ਟੀਕਰਨ ਸੌਂਪਿਆ ਅਤੇ ਮੁਆਫ਼ੀ ਮੰਗੀ।

ਗਿਆਨੀ ਰਣਜੀਤ ਸਿੰਘ ਗੋਹਰ ਜਾਰੀ ਰੱਖ ਸਕਣਗੇ ਸੇਵਾਵਾਂ

ਗਿਆਨੀ ਰਣਜੀਤ ਸਿੰਘ ਗੋਹਰ ਦੇ ਸਬੰਧ ‘ਚ ਤਖਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਅਣਦੇਖੀ ਕੀਤੇ ਜਾਣ ਦੇ ਦੋਸ਼ ਸਾਬਤ ਨਹੀਂ ਹੋਏ, ਜਿਸ ‘ਤੇ ਜਥੇਦਾਰ ਸਹਿਬ ਨੇ ਉਨ੍ਹਾਂ ਦੀਆਂ ਸੇਵਾਵਾਂ ‘ਤੇ ਲੱਗੀ ਰੋਕ ਹਟਾ ਦਿੱਤੀ ਹੈ। ਹੁਣ ਗਿਆਨੀ ਰਣਜੀਤ ਸਿੰਘ ਗੋਹਰ ਆਪਣੀਆਂ ਸੇਵਾਵਾਂ ਜਾਰੀ ਰੱਖ ਸਕਣਗੇ।

Check Also

96 ਕਰੋੜ ਲੋਕ ਨਰਕ ਕਿਉ ਜਾਣਗੇ !

ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ …