Home / ਪੰਜਾਬੀ ਖਬਰਾਂ / ਪੰਜਾਬ ‘ਚ ਹੋਵੇਗੀ ਜਲਥਲ

ਪੰਜਾਬ ‘ਚ ਹੋਵੇਗੀ ਜਲਥਲ

ਪੰਜਾਬ ਪੈ ਰਹੀ ਅਤਿ ਦੀ ਗਰਮੀ ਕਾਰਨ ਇਕ ਵਾਰ ਫਿਰ ਤੋਂ ਤਾਪਮਾਨ ਵਿਚ ਵਾਧਾ ਹੋਣ ਲੱਗਾ ਹੈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਵਧਿਆ ਹੈ। ਹਾਲਾਂਕਿ ਇਹ ਅਜੇ ਵੀ ਆਮ ਦੇ ਨੇੜੇ ਹੈ। ਸਮਰਾਲਾ ਵਿੱਚ 40.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅਗਲੇ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿਚ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਲਈ ਸੰਤਰੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ 28 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਇਸੇ ਤਰ੍ਹਾਂ 29 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਰੂਪਨਗਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਵਿਚ ਤੇਜ਼ ਗਰਜ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕਰਦੇ ਹੋਏ ਯੈਲੋ ਅਲਰਟ ਹੈ।

ਮੌਸਮ ਵਿਭਾਗ ਦੇ ਅਨੁਸਾਰ 30 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਵਿਚ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ਵਿਚ ਕੋਈ ਅਲਰਟ ਨਹੀਂ ਹੈ। ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Check Also

ਸੌਖਾ ਲੰਘੂ June ਮਹੀਨਾ ?

ਰਾਜਪੁਰਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਲਗਾਤਾਰ ਪੈ ਰਹੀ ਗਰਮੀ ਤੋਂ ਅੱਜ ਦੁਪਹਿਰ ਬਾਅਦ …