Home / ਪੰਜਾਬੀ ਖਬਰਾਂ / ਕੈਨੇਡਾ ਤੋਂ ਆਈ ਖਬਰ ਨੇ ਘਰ ‘ਚ ਪਵਾਏ ਵੈਣ

ਕੈਨੇਡਾ ਤੋਂ ਆਈ ਖਬਰ ਨੇ ਘਰ ‘ਚ ਪਵਾਏ ਵੈਣ

ਮੋਗਾ ਜ਼ਿਲ੍ਹੇ ਦੇ ਪਿੰਡ ਹਿੰਮਤਪੁਰਾ ਦਾ 21 ਸਾਲਾ ਨੌਜਵਾਨ ਕੈਨੇਡਾ ਵਿਖੇ ਗੱਡੀ ਸਮੇਤ ਦਰਿਆ ਵਿਚ ਰੁੜ ਜਾਣ ਕਾਰਨ ਕਈ ਦਿਨਾਂ ਤੋਂ ਲਾਪਤਾ ਹੈ। ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ ਪਰ ਦਰਿਆ ਦੇ ਤੇਜ਼ ਬਹਾਅ ਕਾਰਨ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਹ ਵੀ ਪਤਾ ਲੱਗਾ ਹੈ ਕਿ ਹਿੰਮਤਪੁਰੇ ਦਾ 21 ਸਾਲਾ ਨੌਜਵਾਨ ਨਵਦੀਪ ਸਿੰਘ ਸਿੱਧੂ ਜੋ ਕਿ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਸੀ, ਕੁਝ ਸਮਾਂ ਪਹਿਲਾਂ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਖੇ ਵਰਕ ਪਰਮਿਟ ‘ਤੇ ਰਹਿ ਰਿਹਾ ਸੀ।

ਉਕਤ ਨੌਜਵਾਨ ਆਪਣੇ ਤਿੰਨ ਸਾਥੀਆਂ ਸਮੇਤ ਜੈਪ ਚਰੋਕੀ ਗੱਡੀ ‘ਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਦਰੱਖਤ ਤੋਂ ਬਚਾਅ ਕਰਦੇ ਸਮੇਂ ਉਸ ਦੀ ਗੱਡੀ ਦਰਿਆ ਵਿਚ ਜਾ ਡਿੱਗੀ। ਉਸ ਦੇ ਤਿੰਨ ਸਾਥੀ ਸੁਰੱਖਿਅਤ ਬੱਚ ਨਿਕਲਣ ਵਿਚ ਕਾਮਯਾਬ ਰਹੇ ਪਰ ਨਵਦੀਪ ਸਿੰਘ ਸਿੱਧੂ ਦਾ ਪਤਾ ਨਹੀਂ ਲੱਗ ਸਕਿਆ। ਪੁਲਸ, ਸਕੋਮਿਸ ਫਾਇਰ ਡਿਪਾਰਟਮੈਂਟ ਅਤੇ ਸਰਚ ਐਂਡ ਰੈਸਕਿਊ ਟੀਮਾਂ ਨੇ ਗੱਡੀ ਅਤੇ ਗੁੰਮ ਨਵਦੀਪ ਸਿੰਘ ਦੀ ਭਾਲ ਕੀਤੀ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਹਲੇ ਤੱਕ ਕੋਈ ਕਾਮਯਾਬੀ ਨਹੀਂ ਮਿਲ ਸਕੀ। ਇਸ ਘਟਨਾ ਕਾਰਨ ਨਵਦੀਪ ਸਿੰਘ ਦਾ ਪਰਿਵਾਰ ਗਹਿਰੇ ਸਦਮੇ ਵਿਚ ਹੈ।

ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ ਪਰ ਦਰਿਆ ਦੇ ਤੇਜ਼ ਬਹਾਅ ਕਾਰਨ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਹ ਵੀ ਪਤਾ ਲੱਗਾ ਹੈ ਕਿ ਹਿੰਮਤਪੁਰੇ ਦਾ 21 ਸਾਲਾ ਨੌਜਵਾਨ ਨਵਦੀਪ ਸਿੰਘ ਸਿੱਧੂ ਜੋ ਕਿ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਸੀ, ਕੁਝ ਸਮਾਂ ਪਹਿਲਾਂ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਖੇ ਵਰਕ ਪਰਮਿਟ ‘ਤੇ ਰਹਿ ਰਿਹਾ ਸੀ।

Check Also

ਪੰਜਾਬ ਦੇ ਇਨ੍ਹਾਂ ਥਾਵਾਂ ‘ਤੇ ਪੈ ਸਕਦੈ ਮੀਂਹ

ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲਦਾ ਨਜ਼ਰ ਆ ਰਿਹਾ ਹੈ। ਇੱਕ ਪਾਸੇ ਦਿਨ ਦੇ ਤਾਪਮਾਨ …