Home / ਸਿੱਖੀ ਖਬਰਾਂ / ਚਮਤਕਾਰ ਬਾਬਾ ਬੁੱਢਾ ਜੀ ਦੇ ਦਰ ਤੇ ਅਰਦਾਸ ਕਰਨ ਮਗਰੋਂ

ਚਮਤਕਾਰ ਬਾਬਾ ਬੁੱਢਾ ਜੀ ਦੇ ਦਰ ਤੇ ਅਰਦਾਸ ਕਰਨ ਮਗਰੋਂ

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ…

ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

Check Also

ਸੰਤਾਂ ਦੇ ਬਚਨ ਸੁਣਨ ਕੱਪੜੇ ਧੋਦੇ ਸਮੇਂ ਇਹ ਜਾਪ ਕਰਦੇ ਜਾਉ

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। …