ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲ
ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ।ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧।(ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨।(ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.