ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਸੂਬੇ ਵਿਚ ਮਾਨਸੂਨ ਦੀ ਐਂਟਰੀ ਬਾਰੇ ਵੀ ਵੱਡੀ ਅਪਡੇਟ ਆਈ ਹੈ, ਹਾਲਾਂਕਿ ਮੀਂਹ ਦਾ ਸਿਲਸਲਾ ਅੱਜ ਸ਼ਾਮ ਤੋਂ ਹੀ ਸ਼ੁਰੂ ਹੋਣ ਵਾਲਾ ਹੈ। ਪੰਜਾਬ ਦੇ 12 ਜਿਲ੍ਹਿਆਂ ਵਿਚ ਅੱਜ ਦੁਪਹਿਰ ਤੋਂ ਬਾਅਦ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਸਕਦੀ ਹੈ। ਜਲੰਧਰ, ਲੁਧਿਆਣਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਤਰਨਤਾਰਨ, ਕਪੂਰਥਲਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲ ਲਈ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਦੱਖਣ-ਪੱਛਮੀ ਮੌਨਸੂਨ ਨੇ ਉੱਤਰ-ਪੱਛਮੀ ਭਾਰਤ ਵਿਚ ਠੀਕ ਉਸੇ ਦਿਨ ਦਸਤਕ ਦੇ ਦਿੱਤੀ ਹੈ, ਜਿਸ ਦਿਨ ਇਸ ਦੀ ਉਮੀਦ ਸੀ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਆਖਿਆ ਹੈ ਕਿ ਮੌਨਸੂਨ ਉੱਤਰਾਖੰਡ ਤੇ ਵਧੇਰੇ ਹਿੱਸਿਆਂ, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਤੇ ਲੱਦਾਖ ਦੇ ਕੁਝ ਹਿੱਸਿਆਂ ’ਚ ਅੱਗੇ ਵੱਧ ਚੁੱਕਾ ਹੈ। ਅਗਲੇ ਦੋ ਦਿਨਾਂ ਅੰਦਰ ਜੰਮੂ ਕਸ਼ਮੀਰ, ਲੱਦਾਖ ਦੇ ਬਾਕੀ ਹਿੱਸਿਆਂ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਦੇ ਕੁਝ ਹਿੱਸਿਆਂ ਵਿਚ ਮੌਨਸੂਨ ਦੇ ਅੱਗੇ ਵਧਣ ਲਈ ਸਥਿਤੀਆਂ ਢੁਕਵੀਆਂ ਬਣ ਰਹੀਆਂ ਹਨ।
ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੌਨਸੂਨ ਹੁਣ ਬਾੜਮੇਰ, ਜੈਪੁਰ, ਆਗਰਾ, ਰਾਮਪੁਰ, ਦੇਹਰਾਦੂਨ, ਸ਼ਿਮਲਾ, ਮਨਾਲੀ ਤੇ ਲੱਦਾਖ ਦੇ ਨਿਓਮਾ ਤੋਂ ਹੋ ਕੇ ਲੰਘ ਰਿਹਾ ਹੈ। ਵਿਭਾਗ ਨੇ ਕਿਹਾ ਕਿ 22 ਜੂਨ ਤੋਂ ਉੱਤਰ ਪੱਛਮੀ ਭਾਰਤ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 21 ਤੋਂ 26 ਜੂਨ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅਤੇ 21-22 ਜੂਨ ਅਤੇ 25-26 ਜੂਨ ਨੂੰ ਜੰਮੂ ਕਸ਼ਮੀਰ ਤੇ ਲੱਦਾਖ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 30 ਜੂਨ ਤੋਂ 5 ਜੁਲਾਈ ਵਿਚਾਲੇ ਮਾਨਸੂਨ ਪੰਜਾਬ ਤੇ ਹਰਿਆਣਾ ਦੇ ਵੱਡੇ ਇਲਾਕੇ ਨੂੰ ਕਵਰ ਸਕਦਾ ਹੈ।
ਇਸ ਦੇ ਨਾਲ ਹੀ ਅਰਬ ਸਾਗਰ ਦੇ ਹਿੱਸੇ ਤੋਂ ਮੌਨਸੂਨ ਗੁਜਰਾਤ ਨੂੰ ਤੇਜ਼ੀ ਨਾਲ ਪਾਰ ਕਰਦੇ ਹੋਏ ਰਾਜਸਥਾਨ ਅਤੇ ਮੱਧ ਪ੍ਰਦੇਸ਼ ਰਾਜ ਵਿੱਚ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਰਾਜਸਥਾਨ ਦੇ 28 ਜ਼ਿਲ੍ਹਿਆਂ ਅਤੇ ਯੂਪੀ-ਐਮਪੀ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਬਿਹਾਰ ਦੇ 23 ਜ਼ਿਲ੍ਹਿਆਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਦੇਸ਼ ਦੇ ਜ਼ਿਆਦਾਤਰ ਰਾਜਾਂ ਵਿਚ ਮੌਨਸੂਨ ਦੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਸ਼ਨੀਵਾਰ 21 ਜੂਨ ਲਈ ਪੂਰਬੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਲਈ ਸੰਤਰੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਬਿਹਾਰ ਸਮੇਤ ਕਈ ਰਾਜਾਂ ਲਈ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨੀਵਾਰ ਨੂੰ ਬਿਹਾਰ ਦੇ 23 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤੂਫਾਨ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.