Home / ਪੰਜਾਬੀ ਖਬਰਾਂ / ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਖੂਬਸੂਰਤੀ

ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਖੂਬਸੂਰਤੀ

ਲੰਮੇ ਸਮੇਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਬਾਅਦ ਅੱਜ ਅੰਮ੍ਰਿਤਸਰ ਵਿੱਚ ਹੋਈ ਤੇਜ਼ ਬਾਰਿਸ਼ ਨੇ ਮੌਸਮ ਨੂੰ ਸੁਹਾਵਨਾ ਬਣਾ ਦਿੱਤਾ। ਮੀਂਹ ਨਾਲ ਤਾਪਮਾਨ ਘੱਟ ਕੇ ਲਗਭਗ 32 ਡਿਗਰੀ ਸੈਲਸੀਅਸ ‘ਤੇ ਆ ਗਿਆ। ਮੀਂਹ ਦੇ ਚੱਲਦੇ ਹੀ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਠੰਡੀ ਹਵਾਵਾਂ ਨੇ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਅਰਾਮ ਦਿੱਤਾ।

ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਚਮਕਦੇ ਸੋਨੇ ਦੇ ਗੁੰਬਦ ਉੱਤੇ ਜਦ ਮੀਂਹ ਦੀਆਂ ਬੂੰਦਾਂ ਪਈਆਂ, ਤਾਂ ਲਗਦਾ ਸੀ ਜਿਵੇਂ ਰੱਬੀ ਨੂਰ ਧਰਤੀ ਉੱਤੇ ਉਤਰ ਆਇਆ ਹੋਵੇ। ਸਵੇਰ ਤੋਂ ਹੀ ਅੰਮ੍ਰਿਤਸਰ ‘ਚ ਹਲਕਾ ਮੀਂਹ ਪੈ ਰਿਹਾ ਸੀ। ਜਿਵੇਂ-ਜਿਵੇਂ ਬੂੰਦਾਂ ਤੇਜ਼ ਹੋਈਆਂ, ਦਰਬਾਰ ਸਾਹਿਬ ਦੇ ਸਰੋਵਰ ਦੇ ਪਾਣੀ ‘ਚੋਂ ਉੱਠ ਰਹੀਆਂ ਲਹਿਰਾਂ ਨੇ ਨਜ਼ਾਰੇ ਨੂੰ ਹੋਰ ਵੀ ਸੁਹਾਵਣਾ ਬਣਾ ਦਿੱਤਾ।

ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਮਾਨਸਾ ‘ਚ ਵਿੱਚ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। 22 ਜੂਨ ਨੂੰ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਭਾਵ ਪੂਰੇ ਪੰਜਾਬ ਦਾ ਮੌਸਮ ਬਦਲ ਜਾਵੇਗਾ ਅਤੇ ਠੰਡ ਦਾ ਅਹਿਸਾਸ ਹੋਵੇਗਾ। ਇਸ ਦੇ ਨਾਲ ਹੀ 23 ਜੂਨ ਮੀਂਹ ਤਾਂ ਪਵੇਗਾ ਹੀ ਪਰ ਕੁਝ ਜ਼ਿਲ੍ਹਿਆਂ ‘ਚ ਮੌਸਮ ਆਮ ਵਰਗਾ ਰਹੇਗਾ ਪਰ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

Check Also

ਪੰਜਾਬ ‘ਚ ਕੜਾਕੇ ਦੀ ਠੰਢ ਨੇ ਠਾਰੇ ਲੋਕ

ਪੰਜਾਬ ਵਿੱਚ ਸ਼ੁੱਕਰਵਾਰ ਤੋਂ 14 ਜਨਵਰੀ ਤੱਕ ਸੀਤ ਲਹਿਰ ਅਤੇ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ …