ਪੰਜਾਬ ਵਿਚ ਮਾਨਸੂਨ ਨੇ ਆਪਣੇ ਪੈਰ ਪਸਾਰਣ ਸ਼ੁਰੂ ਕਰ ਦਿੱਤੇ ਹਨ ਅਤੇ ਆਉਣ ਵਾਲੇ ਪੰਜ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿਚ ਮੀਂਹ ਨਾਲ ਬਿਜਲੀ ਚਮਕਣ ਤੇ ਕਾਲੇ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ ਨੇ 24 ਜੂਨ ਤੋਂ 28 ਜੂਨ 2025 ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਲਈ ਚੇਤਾਵਨੀਆਂ ਜਾਰੀ ਕੀਤੀਆਂ ਹਨ। ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਵੱਲੋਂ ਪੰਜ ਦਿਨਾਂ ਦੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ।
ਅੱਜ ਰਾਤ ਤੱਕ ਵਿਭਾਗ ਨੇ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ ਤੇ ਲੁਧਿਆਣਾ ‘ਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। 25 ਜੂਨ ਨੂੰ ਉੱਤਰੀ ਅਤੇ ਪੂਰਬੀ ਪੰਜਾਬ (ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਸੰਗਰੂਰ ) ਵਿੱਚ ਭਾਰੀ ਮੀਂਹ ਦੀ ਸੰਭਾਵਨਾ। ਜਲੰਧਰ ਅਤੇ ਆਸਪਾਸ ਦੇ ਇਲਾਕਿਆਂ ਲਈ ਸਾਵਧਾਨ ਦੀ ਰਹਿਣ ਦੀ ਚਿਤਾਵਨੀ ਹੈ। ਉੱਥੇ ਹੀ 26, 27 ਤੇ 28 ਜੂਨ ਨੂੰ ਪੰਜਾਬ ਦੇ ਵੱਡੇ ਹਿੱਸੇ (ਜਿਵੇਂ ਕਿ ਅੰਮ੍ਰਿਤਸਰ, ਫਿਰੋਜ਼ਪੁਰ, ਬਰਨਾਲਾ, ਲੁਧਿਆਣਾ, ਰੂਪਨਗਰ) ਵਿੱਚ ਬਿਜਲੀ , ਤੂਫ਼ਾਨ ਅਤੇ ਭਾਰੀ ਮੀਂਹ ਪਵੇਗਾ।
ਆਉਣ ਵਾਲੇ ਪੰਜ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿਚ ਮੀਂਹ ਨਾਲ ਬਿਜਲੀ ਚਮਕਣ ਤੇ ਕਾਲੇ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ ਨੇ 24 ਜੂਨ ਤੋਂ 28 ਜੂਨ 2025 ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਲਈ ਚੇਤਾਵਨੀਆਂ ਜਾਰੀ ਕੀਤੀਆਂ ਹਨ। ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਵੱਲੋਂ ਪੰਜ ਦਿਨਾਂ ਦੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.