Home / ਪੰਜਾਬੀ ਖਬਰਾਂ / ਪੰਜਾਬ ‘ਚ ਅਗਲੇ 3 ਘੰਟੇ ਭਾਰੀ !

ਪੰਜਾਬ ‘ਚ ਅਗਲੇ 3 ਘੰਟੇ ਭਾਰੀ !

ਪੰਜਾਬ ਵਿਚ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਤੋਂ ਲੈ ਕੇ 5 ਦਿਨਾਂ ਲਈ ਮੌਸਮ ਵਿਭਾਗ ਵੱਲੋਂ ਪੂਰੇ ਸੂਬੇ ਵਿਚ ਭਾਰੀ ਮੀਂਹ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਉਥੇ ਹੀ ਪੰਜਾਬ ਦੀਆਂ ਕਈ ਥਾਵਾਂ ‘ਤੇ ਹੋਈ ਬਾਰਿਸ਼ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਅਤੇ ਵੱਧ ਤੋਂ ਵੱਧ ਤੋਂ ਤਾਪਮਾਨ ਇਕ ਵਾਰ ਫਿਰ 40 ਡਿਗਰੀ ਤੋਂ ਹੇਠਾਂ ਆ ਚੁੱਕਿਆ ਹੈ, ਜੋਕਿ ਪਹਿਲਾਂ 46 ਡਿਗਰੀ ਤੋਂ ਵੀ ਟੱਪ ਗਿਆ ਸੀ। ਉੱਥੇ ਹੀ ਮਾਨਸੂਨ ਅਜੇ ਪੂਰੇ ਪੰਜਾਬ ਵਿਚ ਆਪਣਾ ਅਸਰ ਵਿਖਾਏਗਾ ਅਤੇ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਵੱਲੋਂ ਤਾਜ਼ਾ ਮਿਲੀ ਅਪਡੇਟ ਮੁਤਾਬਕ ਵਿਭਾਗ ਨੇ ਅੱਜ ਤੋਂ 2 ਜੁਲਾਈ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਦੇ ਫੋਨਾਂ ‘ਤੇ ਮੈਸੇਜ ਭੇਜ ਕੇ ਮੌਸਮ ਸਬੰਧੀ ਅਲਰਟ ਵੀ ਕੀਤਾ ਜਾ ਰਿਹਾ ਹੈ।

ਪੰਜਾਬ ‘ਚ ਅੱਜ ਸਵੇਰੇ ਅਚਾਨਕ ਲੋਕਾਂ ਦੇ ਫ਼ੋਨਾਂ ਦੀਆਂ ਘੰਟੀਆਂ ਖੜਕਣ ਲੱਗ ਪਈਆਂ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਮੈਸੇਜ ਭੇਜ ਕੇ ਕਈ ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਰਹਿਣ ਸਬੰਧੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਵਿਚ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨਾਲ ਸੰਪਰਕ ਕਰਨ ਲਈ ਵੀ ਕਿਹਾ ਗਿਆ ਹੈ।

NDMAEW ਭਾਵ National Disaster Management Authority (ਨੈਸ਼ਨਲ ਡਿਜ਼ਾਸਟਰ ਮੈਨੇਜ਼ਮੈਂਟ ਅਥਾਰਿਟੀ) ਵੱਲੋਂ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਦੇ ਹਵਾਲੇ ਨਾਲ ਭੇਜੇ ਗਏ ਸੁਨੇਹੇ ਮੁਤਾਬਕ ਅਗਲੇ 3 ਘੰਟਿਆਂ ਦੌਰਾਨ ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਲੇਰਕੋਟਲਾ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਨਵਾਂਸ਼ਹਿਰ ਵਿਚ ਤੇਜ਼ ਹਨ੍ਹੇਰੀ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਐਮਰਜੈਂਸੀ ਵਿਚ ਪੰਜਾਬ SDMA ਨਾਲ 112 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।


ਉੱਤਰੀ ਭਾਰਤ ‘ਚ ਤੇਜ਼ੀ ਨਾਲ ਮਾਨਸੂਨ ਸਰਗਰਮ ਹੋ ਰਿਹਾ ਹੈ। ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ ਦਿਨਾਂ ਲਈ ਵਿਭਾਗ ਵੱਲੋਂ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਅੱਜ ਤੋਂ ਲੈ ਕੇ 2 ਜੁਲਾਈ ਤੱਕ ਵਿਭਾਗ ਵੱਲੋਂ ਪੰਜਾਬ ਵਿਚ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Check Also

ਰਾਜਵੀਰ ਜਵੰਦਾ ਦੀ ਪਤਨੀ ਨੂੰ 2-3 ਦਿਨਾਂ ‘ਚ ਦਿੱਤੀ ਜਾਵੇਗੀ ਸਰਕਾਰੀ ਨੌਕਰੀ

ਰਾਜਵੀਰ ਜਵੰਦਾ ਦੀ ਪਤਨੀ ਨੂੰ 2-3 ਦਿਨਾਂ ‘ਚ ਦਿੱਤੀ ਜਾਵੇਗੀ ਸਰਕਾਰੀ ਨੌਕਰੀ’ 8 ਅਕਤੂਬਰ ਦੀ …