Home / ਪੰਜਾਬੀ ਖਬਰਾਂ / ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅਲਰਟ, ਭਾਰੀ ਮੀਂਹ

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅਲਰਟ, ਭਾਰੀ ਮੀਂਹ

ਪੰਜਾਬ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਹਰ ਰੋਜ਼ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਰਹੀ ਹੈ। ਇਸ ਨਾਲ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਰਹਿ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਤਾਂ ਵੱਧ ਤੋਂ ਵੱਧ ਤਾਪਮਾਨ ਵੀ 30 ਡਿਗਰੀ ਤੋਂ ਹੇਠਾਂ ਆ ਗਿਆ ਹੈ, ਜੋਕਿ ਪਹਿਲਾਂ 47 ਡਿਗਰੀ ਤੋਂ ਵੀ ਪਾਰ ਹੋ ਗਿਆ ਸੀ।

ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਇਸ ਪੂਰੇ ਹਫ਼ਤੇ ਸੂਬੇ ਵਿਚ ਭਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤਹਿਤ ਅੱਜ ਵੀ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਮੁਤਾਬਕ ਅੱਜ ਤੋਂ ਲੈ ਕੇ 6 ਜੁਲਾਈ ਤੱਕ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ-ਨਾਲ ਹਨੇਰੀ ਅਤੇ ਅਸਮਾਨੀ ਬਿਜਲੀ ਡਿੱਗਣ ਸਬੰਧੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।

ਇਸੇ ਤਰ੍ਹਾਂ ਆਉਣ ਵਾਲੇ 3-4 ਦਿਨ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 5 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 6 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਵਿਚ ਭਾਰੀ ਮੀਂਹ ਦਾ ਔਰੇਂਜ ਅਲਰਟ ਅਤੇ ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Check Also

ਹਿਮਾਚਲ ਦੇ ਸ਼ਿਮਲਾ ‘ਚ ਲੈਂਡਸਲਾਈਡ

ਹਿਮਾਚਲ ਵਿੱਚ, ਸੋਮਵਾਰ, 30 ਜੂਨ ਨੂੰ, ਚਾਰ ਜ਼ਿਲ੍ਹਿਆਂ ਕਾਂਗੜਾ, ਸੋਲਨ, ਸਿਰਮੌਰ ਅਤੇ ਮੰਡੀ ਲਈ ਰੈੱਡ …