ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਮੌਸਮ ਵਿਭਾਗ ਵੱਲੋਂ 9 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਤੋਂ ਲੈ ਕੇ 9 ਜੁਲਾਈ ਤੱਕ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 5 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਤੇਜ਼ ਤੂਫ਼ਾਨ ਅਤੇ ਹਨ੍ਹੇਰੀ ਝੱਖੜ ਵੀ ਆਵੇਗਾ।
ਉਥੇ ਹੀ 6 ਅਤੇ 7 ਜੁਲਾਈ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਪਵੇਗਾ। ਪੰਜਾਬ ਦੇ 14 ਜ਼ਿਲ੍ਹਿਆਂ ਲਈ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਹਾਲੀ, ਸੰਗਰੂਰ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਪਵੇਗਾ।
ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉਥੇ ਹੀ 8 ਅਤੇ 9 ਜੁਲਾਈ ਨੂੰ ਵੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਖ਼ਾਸ ਤੌਰ ’ਤੇ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਪਠਾਨਕੋਟ, ਗੁਰਦਾਸਪੁਰ ਅਤੇ ਆਲੇ-ਦੁਆਲੇ ਦੀ ਬੈਲਟ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਮੀਂਹ ਕਾਰਨ ਪਾਣੀ ਭਰਨ ਜਾਂ ਸਲਾਈਡਿੰਗ ਵਾਂਗ ਘਟਨਾਵਾਂ ਵੀ ਵਾਪਰ ਸਕਦੀਆਂ ਹਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.