Home / ਪੰਜਾਬੀ ਖਬਰਾਂ / Punjab ‘ਚ ਆਉਣਾ ਚੱਕਰਵਾਤੀ ਤੂਫ਼ਾਨ ?

Punjab ‘ਚ ਆਉਣਾ ਚੱਕਰਵਾਤੀ ਤੂਫ਼ਾਨ ?

ਪੰਜਾਬ ‘ਚ ਮੌਨਸੂਨ ਨੇ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਚੰਗੀ ਸ਼ੁਰੂਆਤ ਕੀਤੀ ਹੈ। 1 ਜੂਨ ਤੋਂ 4 ਜੁਲਾਈ ਤੱਕ ਸੂਬੇ ਵਿੱਚ ਔਸਤੋਂ 20 ਫੀਸਦੀ ਜ਼ਿਆਦਾ ਮੀਂਹ ਪਿਆ ਹੈ। ਹਾਲਾਂਕਿ, ਇਹ ਮੀਂਹ ਮੁੱਖ ਤੌਰ ‘ਤੇ 13 ਜ਼ਿਲ੍ਹਿਆਂ ‘ਚ ਪਿਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਜੁਲਾਈ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਰਪੂਰ ਮੀਂਹ ਹੋਵੇਗਾ।

ਤਰਨਤਾਰਨ ਇਸ ਸੀਜ਼ਨ ਵਿੱਚ ਸਭ ਤੋਂ ਅੱਗੇ ਰਿਹਾ ਹੈ, ਜਿੱਥੇ ਹੁਣ ਤੱਕ 185% ਵਾਧੇ ਦੇ ਨਾਲ 96.7 ਮਿਲੀਮੀਟਰ ਮੀਂਹ ਪਿਆ ਹੈ। ਪਿਛਲੇ 24 ਘੰਟਿਆਂ ਵਿੱਚ ਇੱਥੇ 10.8 ਮਿਲੀਮੀਟਰ ਮੀਂਹ ਦਰਜ ਹੋਇਆ। ਦੂਜੇ ਨੰਬਰ ‘ਤੇ ਲੁਧਿਆਣਾ ਰਿਹਾ, ਜਿੱਥੇ 97% ਵਾਧੇ ਦੇ ਨਾਲ 152.1 ਮਿਲੀਮੀਟਰ ਮੀਂਹ ਹੋਇਆ।ਜਿਨ੍ਹਾਂ ਜ਼ਿਲ੍ਹਿਆਂ ਵਿੱਚ ਵੱਧ ਮੀਂਹ ਦਰਜ ਕੀਤਾ ਗਿਆ, ਉਨ੍ਹਾਂ ਵਿੱਚ ਰੋਪੜ, ਫਰੀਦਕੋਟ, ਫਿਰੋਜ਼ਪੁਰ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਫਤਿਹਗੜ੍ਹ ਸਾਹਿਬ, ਬਰਨਾਲਾ ਆਦਿ ਸ਼ਾਮਲ ਹਨ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਹੁਣ ਤੱਕ ਔਸਤ 84.6 ਮਿਲੀਮੀਟਰ ਮੀਂਹ ਹੋ ਚੁੱਕਾ ਹੈ।

6 ਜੁਲਾਈ ਨੂੰ ਹਿਮਾਚਲ ਪ੍ਰਦੇਸ਼ ਲਈ ਬਹੁਤ ਜ਼ਿਆਦਾ ਭਾਰੀ ਮੀਂਹ, ਤੂਫ਼ਾਨ ਤੇ ਅਸਮਾਨੀ ਬਿਜਲੀ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਅਲਰਟ ਮਗਰੋਂ ਸੂਬਾ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਮਾਨਸੂਨ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕਰ ਦਿੱਤੀ ਹੈ।

ਸ਼ਿਮਲਾ ਸਥਿਤ ਮੌਸਮ ਵਿਭਾਗ ਸੈਂਟਰ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ‘ਚ ਭਾਰੀ ਬਾਰਿਸ਼, ਤੇਜ਼ ਹਵਾਵਾਂ ਤੇ ਅਸਮਾਨੀ ਬਿਜਲੀ ਦਾ ਸਿਲਸਿਲਾ 5 ਜੁਲਾਈ ਤੋਂ 11 ਜੁਲਾਈ ਤੱਕ ਲਗਾਤਾਰ ਜਾਰੀ ਰਹੇਗਾ। ਇਸ ਤੋਂ ਇਲਾਵਾ 6 ਜੁਲਾਈ ਨੂੰ ਬਹੁਤ ਭਾਰੀ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ, ਜਦਕਿ 7 ਤੋਂ 11 ਜੁਲਾਈ ਤੱਕ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Check Also

ਅਗਲੇ 6 ਦਿਨ ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਮੌਸਮ ਵਿਭਾਗ ਵੱਲੋਂ 9 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ …