ਪੰਜਾਬ ‘ਚ ਮੌਨਸੂਨ ਨੇ ਜਿੱਥੇ ਇੱਕ ਪਾਸੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਉੱਥੇ ਹੀ ਹੁਣ ਕੁਝ ਇਲਾਕਿਆਂ ਵਿੱਚ ਮੌਸਮ ‘ਚ ਵੱਡੀ ਤਬਦੀਲੀ ਨਜ਼ਰ ਆਉਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਅਚਾਨਕ ਮੌਸਮ ਵਿਗੜ ਸਕਦਾ ਹੈ। ਸੂਬੇ ‘ਚ ਮੀਂਹ ਨਾਲ ਅਸਮਾਨੀ ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਦੇ ਚੱਲਣ ਦੀ ਪੂਰੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਅੱਜ ਰਾਤ ਨੂੰ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ-ਨਾਲ ਇਨ੍ਹਾਂ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜਿਹੜੇ ਲੋਕ ਖੇਤਾਂ ਜਾਂ ਖੁੱਲ੍ਹੇ ਮੈਦਾਨਾਂ ਵਿੱਚ ਹਨ, ਉਹ ਤੁਰੰਤ ਸੁਰੱਖਿਅਤ ਥਾਵਾਂ ‘ਤੇ ਪਹੁੰਚ ਜਾਣ।
ਇਸ ਦੇ ਨਾਲ ਹੀ ਮੌਸਮ ਵਿਭਾਗ ਵਲੋਂ ਅਗਲੇ 5 ਦਿਨਾਂ ਲਈ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜੁਲਾਈ ਮਹੀਨੇ ਪੂਰੇ ਸੂਬੇ ‘ਚ ਮੀਂਹ, ਬਦਲ ਗਰਜਣ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਭਵਿੱਖਬਾਣੀ ਮੁਤਾਬਕ 6 ਤੇ 7 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਲੁਧਿਆਣਾ, ਰੂਪ ਨਗਰ, ਐੱਸ. ਏ. ਐੱਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਹਾਲਾਤ ਵਿਗੜ ਸਕਦੇ ਹਨ ਅਤੇ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਇਨ੍ਹਾਂ ਇਲਾਕਿਆਂ ‘ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਬਾਕੀ ਜ਼ਿਲ੍ਹਿਆਂ ‘ਚ ਹਲਕੀ ਬੁੰਦਾਬਾਂਦੀ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ ਅਤੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ 8 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਵਿਚ ਭਾਰੀ ਮੀਂਹ ਦੇ ਨਾਲ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਵਿਭਾਗ ਨੇ 9 ਜੁਲਾਈ ਲਈ ਹਲਕੀ ਬੁੰਦਾਬਾਂਦੀ ਦਾ ਅਸਰ ਦੱਸਿਆ ਹੈ ਅਤੇ ਮੌਸਮ ‘ਚ ਤਬਦੀਲੀ ਆਵੇਗੀ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.