Home / ਪੰਜਾਬੀ ਖਬਰਾਂ / ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 5 ਘੰਟੇ ਅਹਿਮ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 5 ਘੰਟੇ ਅਹਿਮ

ਮੌਨਸੂਨ ਨੇ ਉੱਤਰੀ ਭਾਰਤ ਵਿਚ ਰਫ਼ਤਾਰ ਫੜ ਲਈ ਹੈ। ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਰਾਜਸਥਾਨ ਤੇ ਪੱਛਮੀ ਯੂਪੀ ਵਿਚ ਲਗਾਤਾਰ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਦਿੱਲੀ ਐੱਨਸੀਆਰ ਵਿਚ ਕਈ ਇਲਾਕਿਆਂ ਵਿਚ ਪਾਣੀ ਭਰਨ ਵਾਲੇ ਹਾਲਾਤ ਬਣ ਗਏ ਹਨ। ਮੌਸਮ ਵਿਭਾਗ ਨੇ ਅਗਲੇ ਦੋ ਦਿਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਅੱਜ ਸ਼ਾਮ ਹਾਲਾਤ ਹੋ ਵਿਗੜ ਸਕਦੇ ਹਨ। ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਉਧਰ, ਹਿਮਾਚਲ ਵਿਚ ਪੈ ਰਹੇ ਭਾਰੀ ਮੀਂਹ ਦੀ ਮਾਰ ਗੁਆਂਢੀ ਸੂਬੇ ਪੰਜਾਬ ਉਤੇ ਪੈ ਸਕਦੀ ਹੈ। ਦਰਿਆਵਾਂ ਦਾ ਪਾਣੀ ਇਕਦਮ ਚੜ੍ਹ ਗਿਆ ਹੈ।

ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਨੇ ਦਿੱਲੀ ਦੇ ਨਾਲ-ਨਾਲ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ, ਫਰੀਦਾਬਾਦ ਵਰਗੇ ਸ਼ਹਿਰਾਂ ਨੂੰ ਵੀ ਵਖ਼ਤ ਪਾ ਦਿੱਤਾ ਹੈ। ਮੀਂਹ ਕਾਰਨ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਭਰਨ ਅਤੇ ਭਾਰੀ ਟ੍ਰੈਫਿਕ ਜਾਮ ਹੋਣ ਦੀ ਰਿਪੋਰਟ ਮਿਲੀ। ਦੂਜੇ ਪਾਸੇ, ਮੌਸਮ ਵਿਭਾਗ ਨੇ ਛੱਤੀਸਗੜ੍ਹ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਓਡੀਸ਼ਾ ਵਰਗੇ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ।

ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਵਿਚ ਭਾਰੀ ਮੀਂਹ ਤੋਂ ਬਾਅਦ ਮੌਸਮ ਵਿਭਾਗ ਨੇ 10 ਜੁਲਾਈ, 2025 ਲਈ ਇੱਕ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੀਂਹ ਖਾਸ ਕਰਕੇ ਪਹਾੜੀ ਇਲਾਕਿਆਂ ਵਿੱਚ ਮੁਸ਼ਕਲਾਂ ਵਧਾ ਸਕਦਾ ਹੈ। ਲੋਕਾਂ ਨੂੰ ਇਸ ਸਮੇਂ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਹੁਣ ਮੀਂਹ ਨੇ ਰਫ਼ਤਾਰ ਫੜ ਲਈ ਹੈ। ਇਸ ਮੋਹਲੇਧਾਰ ਮੀਂਹ ਕਾਰਨ ਕੁਝ ਰਾਜਾਂ ਵਿੱਚ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਹੜ੍ਹ ਆਉਣ ਦਾ ਡਰ ਹੈ। ਪਹਾੜੀ ਰਾਜਾਂ, ਖਾਸ ਕਰਕੇ ਹਿਮਾਚਲ ਪ੍ਰਦੇਸ਼ ਵਿਚ ਲੋਕਾਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹਾਲਾਂਕਿ, ਮੈਦਾਨੀ ਇਲਾਕਿਆਂ ਵਿੱਚ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ।

Check Also

ਪੰਜਾਬ ਦੇ ਇਸ ਇਲਾਕੇ ‘ਚ ਆਇਆ ਹੜ੍ਹ!

ਸੰਭਾਵਿਤ ਹੜ੍ਹ ਦੀ ਸਥਿਤੀ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ …