Home / ਨੁਸਖੇ ਤੇ ਮੌਸਮ ਖੇਤੀ-ਬਾਰੇ / 13, 14 ਤੇ 15 ਤਾਰੀਖ਼ ਲਈ ਹੋਈ ਵੱਡੀ ਭਵਿੱਖਬਾਣੀ

13, 14 ਤੇ 15 ਤਾਰੀਖ਼ ਲਈ ਹੋਈ ਵੱਡੀ ਭਵਿੱਖਬਾਣੀ

ਪੰਜਾਬ ਵਿਚ ਮਾਸਮੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਦੀ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 16 ਤਾਰੀਖ਼ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਉਥੇ ਹੀ ਚਾਰ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੱਸੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ ਸ਼ਾਮਲ ਹਨ ਅਤੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਅਤੇ ਭਲਕੇ ਯਾਨੀ ਕਿ 12 ਤਾਰੀਖ਼ ਨੂੰ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਵੇਗੀ ਜਦਕਿ ਕੁਝ ਜ਼ਿਲ੍ਹਿਆਂ ਵਿਚ ਕੋਈ ਬਾਰਿਸ਼ ਨਹੀਂ ਦੱਸੀ ਗਈ ਹੈ। ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 13 ਅਤੇ 14 ਅਤੇ 15 ਜੁਲਾਈ ਲਈ ਕੀਤੀ ਗਈ ਭਵਿੱਖਬਾਣੀ ਵਿਚ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ਵਿਚ ਭਾਰੀ ਮੀਂਹ ਪਵੇਗਾ। ਉਥੇ ਹੀ ਕਪੂਰਥਲਾ, ਜਲੰਧਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਸੰਗਰੂਰ, ਬਰਨਾਲਾ ਵਿਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 16 ਜੁਲਾਈ ਨੂੰ ਵੀ ਮੁੜ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ 13 ਜੁਲਾਈ ਨੂੰ ਪੰਜਾਬ ਵਿਚ ਮੌਸਮ ਦਾ ਯੈਲੋ ਅਲਰਟ ਰਹੇਗਾ, ਜਿਸ ਨਾਲ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। 12 ਜੁਲਾਈ ਤੋਂ 15 ਜੁਲਾਈ ਤੱਕ ਮੌਸਮ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਅਤੇ ਇਸ ਤੋਂ ਬਾਅਦ 16 ਜੁਲਾਈ ਨੂੰ ਫਿਰ ਤੋਂ ਮੌਸਮ ਦਾ ਯੈਲੋ ਅਲਰਟ ਰਹੇਗਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹੇ ਅਤੇ ਕਈ ਥਾਵਾਂ ’ਤੇ ਮੀਂਹ ਵੀ ਪਿਆ। 24 ਘੰਟਿਆਂ ਦੌਰਾਨ ਸੂਬੇ ਦਾ ਔਸਤਮਨ ਤਾਪਮਾਨ 2.4 ਡਿਗਰੀ ਸੈਲਸੀਅਸ ਹੇਠਾਂ ਡਿੱਗਿਆ ਹੈ, ਜਿਹੜਾ ਕਿ ਆਮ ਤੋਂ 4.6 ਡਿਗਰੀ ਹੇਠਾਂ ਹੈ।

Check Also

ਸਤੰਬਰ ‘ਚ ਭਾਰੀ ਮੀਂਹ ਤੇ ਹੜ੍ਹ ਦੀ ਚੇਤਾਵਨੀ !

ਪੰਜਾਬ ‘ਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ, ਜਿੱਥੇ ਦਿਨ ਦੇ ਵੇਲੇ ਗਰਮੀ ਹੁੰਦੀ ਹੈ, …