Home / ਸਿੱਖੀ ਖਬਰਾਂ / ਸੰਤ ਅਕਸਰ ਰੋਕਦੇ ਸੀ ਇਨ੍ਹਾਂ ਚੀਜਾਂ ਤੋਂ

ਸੰਤ ਅਕਸਰ ਰੋਕਦੇ ਸੀ ਇਨ੍ਹਾਂ ਚੀਜਾਂ ਤੋਂ

ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ।੧।ਰਹਾਉ। ਹੇ ਜੀਵ! ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ?

ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ।੧। ਹੇ ਪ੍ਰਾਣੀ! ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ (ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ।੨। (ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ-(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।੩।੧।

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।

Check Also

ਇਹ ਅਸ਼ੁੱਭ ਸੰਕੇਤ ਹੁੰਦਾ ਬੁਰਾ ਦਿਨਾਂ ਲਈ !

ਹੇ ਲੋਕ! ਜੇ ਜਗਤ! ਨੋਟ: ਲਫ਼ਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ’ ਹੈ। ਸੋ, …