Home / ਪੰਜਾਬੀ ਖਬਰਾਂ / ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ

ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ (Yellow Alert) ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ, ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਧਰ, ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਹਿਮਾਚਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ 18 ਜੁਲਾਈ ਤੋਂ ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਦੇ ਮੱਦੇਨਜ਼ਰ ਕੁਝ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ।


ਅੱਜ ਹਿਮਾਚਲ ਵਿੱਚ ਰਾਜਧਾਨੀ ਸ਼ਿਮਲਾ, ਕੁੱਲੂ, ਚੰਬਾ, ਕਾਂਗੜਾ, ਮੰਡੀ, ਊਨਾ, ਹਮੀਰਪੁਰ, ਬਿਲਾਸਪੁਰ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਕਿਨੌਰ ਅਤੇ ਲਾਹੌਲ-ਸਪੀਤੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਭਾਰਤੀ ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਅਨੁਸਾਰ 21 ਜੁਲਾਈ ਤੱਕ ਪੂਰੇ ਦਿੱਲੀ ਐਨਸੀਆਰ ਵਿੱਚ ਲਗਾਤਾਰ ਮੀਂਹ ਪਵੇਗਾ। ਦਿੱਲੀ ਐਨਸੀਆਰ ਵਿੱਚ ਮੌਸਮ ਇਸ ਤਰ੍ਹਾਂ ਹੀ ਸੁਹਾਵਣਾ ਰਹੇਗਾ।

Check Also

17, 21 ਤੇ 22 ਜੁਲਾਈ ਲਈ ਵੱਡੀ ਭਵਿੱਖਬਾਣੀ !

ਪੰਜਾਬ ਦੇ ਮੌਸਮ ‘ਤੇ ਲਗਾਤਾਰ ਮਾਨਸੂਨ ਅਤੇ ਪੱਛਮੀ ਪ੍ਰਭਾਅ ਦਾ ਅਸਰ ਵੇਖਣ ਨੂੰ ਮਿਲ ਰਿਹਾ …