Home / ਪੰਜਾਬੀ ਖਬਰਾਂ / ਪੰਜਾਬ ‘ਚ ਮੌਸਮ ਦੀ ਵੱਡੀ ਭਵਿੱਖਬਾਣੀ!

ਪੰਜਾਬ ‘ਚ ਮੌਸਮ ਦੀ ਵੱਡੀ ਭਵਿੱਖਬਾਣੀ!

ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਦੀ ਵਧਲਦੀ ਰੁਖ ਨੂੰ ਲੈ ਕੇ ਲੋਕਾਂ ਨੂੰ ਅਗਲੇ 3 ਦਿਨਾਂ ਲਈ ਸਾਵਧਾਨ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 20 ਜੁਲਾਈ ਤੋਂ 22 ਜੁਲਾਈ ਤੱਕ ਪੰਜਾਬ-ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖਾਸ ਕਰਕੇ ਉਹ ਜ਼ਿਲ੍ਹੇ ਜੋ ਪਹਾੜੀ ਇਲਾਕਿਆਂ ਦੇ ਨੇੜੇ ਹਨ, ਉਥੇ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਵੱਲੋਂ 18 ਤੋਂ ਲੈ ਕੇ 22 ਜੁਲਾਈ ਤੱਕ ਭਾਰੀ ਬਾਰਿਸ਼ ਦੀ ਭਵਿੱਬਾਣੀ ਕੀਤੀ ਗਈ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ 18 ਜੁਲਾਈ ਨੂੰ ਪਠਾਨੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਬਾਰੇ ਦੱਸਿਆ ਗਿਆ ਹੈ ਜਦਕਿ ਬਾਕੀ ਦੇ ਜ਼ਿਲ੍ਹਿਆਂ ਵਿਚ ਦਰਮਿਆਨੀ ਬਾਰਿਸ਼ ਹੋਵੇਗੀ। 19 ਅਤੇ 20 ਜੁਲਾਈ ਨੂੰ ਲੈ ਕੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਹੋਵੇਗੀ।

ਉਥੇ ਹੀ ਮੌਸਮ ਵਿਭਾਗ ਵੱਲੋਂ 21 ਅਤੇ 22 ਜੁਲਾਈ ਨੂੰ ਪੂਰੇ ਪੰਜਾਬ ਵਿਚ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਵਿਚ ਵੀ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਕਿ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਅੱਜ ਅਤੇ ਕੱਲ੍ਹ ਵੀ ਰੁਕ-ਰੁਕ ਕੇ ਮੀਂਹ ਪੈਂਦਾ ਰਹੇਗਾ। ਸਾਲ 2025 ਵਿੱਚ ਮਾਨਸੂਨ ਇਸ ਵਾਰੀ ਕਾਫ਼ੀ ਜ਼ਿਆਦਾ ਸਰਗਰਮ ਹੈ ਤੇ ਜੁਲਾਈ ਮਹੀਨੇ ਦੌਰਾਨ ਲਗਾਤਾਰ ਮੀਂਹ ਪੈਣ ਦੀ ਉਮੀਦ ਹੈ।ਵਿਭਾਗ ਵੱਲੋਂ ਲੋਕਾਂ ਨੂੰ ਨਦੀਆਂ ਤੇ ਨਾਲਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਅਨੁਸਾਰ, ਮੌਸਮ ਦੇ ਤਾਜ਼ਾ ਰੁਖ ਨੂੰ ਦੇਖਦਿਆਂ ਇਹ ਬਾਰਿਸ਼ੀ ਲੜੀ ਅਗਲੇ 3 ਤੋਂ 4 ਦਿਨ ਹੋਰ ਵੀ ਜਾਰੀ ਰਹਿ ਸਕਦੀ ਹੈ।

Check Also

New zeland ਅਤੇ Australia ‘ਚ ਕਾਮਿਆਂ ਦੀ ਭਾਰੀ ਮੰਗ

ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨੇ ਭਾਰਤੀ ਕਾਮਿਆਂ ਲਈ ਦਰਵਾਜੇ ਖੋਲ੍ਹ ਦਿੱਤੇ ਹਨ। ਇਸ ਸਬੰਧੀ ਆਸਟ੍ਰੇਲੀਆ ਅਤੇ …