ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰ। (ਜਿਸ ਭੀ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ) ਮਾਲਕ-ਪ੍ਰਭੂ ਨੇ ਆਪਣੀ ਮਿਹਰ ਕਰ ਕੇ (ਉਸ ਦੀ ਸੁੰਞੀ ਪਈ ਹਿਰਦਾ-ਨਗਰੀ ਨੂੰ ਸੋਹਣੇ ਆਤਮਕ ਗੁਣਾਂ ਨਾਲ) ਆਪ ਵਸਾ ਦਿੱਤਾ।੧।ਰਹਾਉ।ਹੇ ਭਾਈ! ਜਿਸ ਪ੍ਰਭੂ ਦੇ ਅਸੀ ਪੈਦਾ ਕੀਤੇ ਹੋਏ ਹਾਂ, ਉਹ ਪ੍ਰਭੂ (ਉਹਨਾਂ ਮਨੁੱਖਾਂ ਦੀ) ਆਪ ਸੰਭਾਲ ਕਰਦਾ ਹੈ (ਜੇਹੜੇ ਉਸ ਦਾ ਨਾਮ ਜਪਦੇ ਹਨ, ਉਹਨਾਂ ਦੇ ਸਾਰੇ) ਚਿੰਤਾ-ਫ਼ਿਕਰ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ। ਪਰਮਾਤਮਾ ਆਪਣੇ ਹੱਥ ਦੇ ਕੇ ਆਪਣੇ ਸੇਵਕਾਂ ਨੂੰ (ਚਿੰਤਾ-ਫ਼ਿਕਰਾਂ ਤੋਂ ਦੁੱਖਾਂ-ਕਲੇਸ਼ਾਂ ਤੋਂ) ਆਪ ਬਚਾਂਦਾ ਹੈ, ਉਹਨਾਂ ਦਾ ਮਾਂ ਪਿਉ ਬਣਿਆ ਰਹਿੰਦਾ ਹੈ।੧।
ਹੇ ਭਾਈ! ਪਰਮਾਤਮਾ ਸਾਰੇ ਹੀ ਜੀਵਾਂ ਉਤੇ ਮਿਹਰ ਕਰਨ ਵਾਲਾ ਹੈ, ਉਹ ਖ਼ਸਮ ਪ੍ਰਭੂ ਸਭਨਾਂ ਉਤੇ ਦਇਆ ਕਰਦਾ ਹੈ। ਹੇ ਨਾਨਕ! ਆਖ-) ਮੈਂ ਉਸ ਪ੍ਰਭੂ ਦੀ ਸਰਨ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਤੇ, ਜਿਸ ਦਾ ਤੇਜ-ਪ੍ਰਤਾਪ ਬਹੁਤ ਹੈ।੨।੯।੧੪।ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.