Home / ਸਿੱਖੀ ਖਬਰਾਂ / ਬਾਬਾ ਦੀਪ ਸਿੰਘ ਜੀ ਦੀ ਵਿਧੀ ਵਾਲਾ ਚੌਪਈ ਸਾਹਿਬ ਦਾ ਪਾਠ

ਬਾਬਾ ਦੀਪ ਸਿੰਘ ਜੀ ਦੀ ਵਿਧੀ ਵਾਲਾ ਚੌਪਈ ਸਾਹਿਬ ਦਾ ਪਾਠ

ਹੇ ਦਿਆਲ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਨੂੰ (ਆਪਣੇ ਚਰਨਾਂ ਵਿਚ) ਜੋੜ ਲੈ। ਹੇ ਦੀਨਾਂ ਤੇ ਦਇਆ ਕਰਨ ਵਾਲੇ! ਮੈਨੂੰ ਰੱਖ ਲੈ, ਮੈਂ ਭਟਕਦਾ ਭਟਕਦਾ ਹੁਣ ਬੜਾ ਥੱਕ ਗਿਆ ਹਾਂ। ਭਗਤੀ ਨੂੰ ਪਿਆਰ ਕਰਨਾ ਤੇ ਡਿੱਗਿਆਂ ਨੂੰ ਬਚਾਉਣਾ-ਇਹ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ। ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਮੇਰੀ ਇਸ ਬੇਨਤੀ ਨੂੰ ਸਿਰੇ ਚਾੜ੍ਹ ਸਕੇ। ਹੇ ਦਿਆਲ! ਮੇਰਾ ਹੱਥ ਫੜ ਲੈ (ਤੇ ਮੈਨੂੰ) ਸੰਸਾਰ-ਸਮੁੰਦਰ ਵਿਚੋਂ (ਬਚਾ ਲੈ) ।੧੬।

ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰ। (ਜਿਸ ਭੀ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ) ਮਾਲਕ-ਪ੍ਰਭੂ ਨੇ ਆਪਣੀ ਮਿਹਰ ਕਰ ਕੇ (ਉਸ ਦੀ ਸੁੰਞੀ ਪਈ ਹਿਰਦਾ-ਨਗਰੀ ਨੂੰ ਸੋਹਣੇ ਆਤਮਕ ਗੁਣਾਂ ਨਾਲ) ਆਪ ਵਸਾ ਦਿੱਤਾ।੧।ਰਹਾਉ।ਹੇ ਭਾਈ! ਜਿਸ ਪ੍ਰਭੂ ਦੇ ਅਸੀ ਪੈਦਾ ਕੀਤੇ ਹੋਏ ਹਾਂ, ਉਹ ਪ੍ਰਭੂ (ਉਹਨਾਂ ਮਨੁੱਖਾਂ ਦੀ) ਆਪ ਸੰਭਾਲ ਕਰਦਾ ਹੈ (ਜੇਹੜੇ ਉਸ ਦਾ ਨਾਮ ਜਪਦੇ ਹਨ, ਉਹਨਾਂ ਦੇ ਸਾਰੇ) ਚਿੰਤਾ-ਫ਼ਿਕਰ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ। ਪਰਮਾਤਮਾ ਆਪਣੇ ਹੱਥ ਦੇ ਕੇ ਆਪਣੇ ਸੇਵਕਾਂ ਨੂੰ (ਚਿੰਤਾ-ਫ਼ਿਕਰਾਂ ਤੋਂ ਦੁੱਖਾਂ-ਕਲੇਸ਼ਾਂ ਤੋਂ) ਆਪ ਬਚਾਂਦਾ ਹੈ, ਉਹਨਾਂ ਦਾ ਮਾਂ ਪਿਉ ਬਣਿਆ ਰਹਿੰਦਾ ਹੈ।੧।

Check Also

ਸੰਗਰਾਂਦ ਤੋਂ ਪਹਿਲਾਂ ਏਹ ਕਰਿਓ

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ …