Home / ਪੰਜਾਬੀ ਖਬਰਾਂ / ਪੰਜਾਬ ਦੇ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ

ਪੰਜਾਬ ਦੇ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ

ਪੰਜਾਬ ਦੇ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ ਮੁਤਾਬਕ ਸੂਬੇ ਦੇ ਅੱਜ ਕਈ ਜ਼ਿਲ੍ਹਿਆਂ ‘ਚ ਬਠਿੰਡਾ, ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ ਅਤੇ ਤਰਨ ਤਾਰਨ ‘ਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਵੱਗਣ ਦੀ ਉਮੀਦ ਹੈ।

ਮੌਸਮ ਵਿਭਾਗ ਵੱਲੋਂ ਇਸ ਪੂਰੇ ਹਫ਼ਤੇ ਕਈ ਇਲਾਕਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ 29 ਜੁਲਾਈ ਤਕ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਉੱਥੇ ਹੀ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿਚ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ ਅੱਜ ਸੂਬੇ ਦੇ ਜ਼ਿਆਦਾਤਰ 11 ਜ਼ਿਲ੍ਹਿਆਂ ਦੇ ਕਾਫ਼ੀ ਹਿੱਸਿਆਂ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਦੇ ਨਾਲ-ਨਾਲ ਹਨੇਰੀ ਤੇ ਅਸਮਾਨੀ ਬਿਜਲੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।

Check Also

ਪੰਜਾਬ ਦੇ ਇਨ੍ਹਾਂ ਥਾਵਾਂ ‘ਤੇ ਪੈ ਸਕਦੈ ਮੀਂਹ

ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲਦਾ ਨਜ਼ਰ ਆ ਰਿਹਾ ਹੈ। ਇੱਕ ਪਾਸੇ ਦਿਨ ਦੇ ਤਾਪਮਾਨ …