ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.