ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।
ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.