ਪੰਜਾਬ ਵਿਚ 31 ਜੁਲਾਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 31 ਜੁਲਾਈ ਦਿਨ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਖਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ 31 ਜੁਲਾਈ ਦੀ ਛੁੱਟੀ ਵੀ ਸ਼ਾਮਲ ਕੀਤੀ ਗਈ ਹੈ।
ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਸਾਲ 2025-26 ਦੀਆਂ ਛੁੱਟੀਆਂ ਦੇ ਕੈਲੰਡਰ ਵਿਚ ਪੰਜਾਬ ਸਰਕਾਰ ਵੱਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਦੇ ਚੱਲਦੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੀ ਰਾਖਵੀਂ ਛੁੱਟੀ ਐਲਾਨੀ ਗਈ ਹੈ।
ਇੱਥੇ ਦੱਸ ਦਈਏ ਕਿ ਸਾਲ 2025-26 ਦੀਆਂ ਛੁੱਟੀਆਂ ਦੇ ਕੈਲੰਡਰ ਵਿਚ ਪੰਜਾਬ ਸਰਕਾਰ ਵੱਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਇਨ੍ਹਾਂ 28 ਰਾਖਵੀਆਂ ਛੁੱਟੀਆਂ ਵਿਚੋਂ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ ਵਿਚ ਹੀ 31 ਜੁਲਾਈ ਦੀ ਛੁੱਟੀ ਵੀ ਸ਼ਾਮਲ ਹੈ। ਹਾਲਾਂਕਿ ਇੱਥੇ ਸਾਫ਼ ਕਰ ਦਈਏ ਕਿ ਇਸ ਦਿਨ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.