Home / ਪੰਜਾਬੀ ਖਬਰਾਂ / ਅਗਲੇ ਦਿਨਾਂ ਤੱਕ ਸੁਣ ਕਿਵੇਂ ਰਹੇਗਾ ਮੌਸਮ

ਅਗਲੇ ਦਿਨਾਂ ਤੱਕ ਸੁਣ ਕਿਵੇਂ ਰਹੇਗਾ ਮੌਸਮ

ਪੰਜਾਬ ਦੇ ਮੌਸਮ ਵਿਚ ਲਗਾਤਾਰ ਤਬਦੀਲੀ ਆ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਰਸਾਤ ਤੋਂ ਬਾਅਦ ਅੱਜ ਸਵੇਰ ਤੋਂ ਜ਼ਿਆਦਾਤਰ ਇਲਾਕਿਆਂ ਵਿਚ ਧੁੱਪ ਖਿੜੀ ਹੋਈ ਹੈ। ਬੀਤੇ ਦਿਨਾਂ ਦੌਰਾਨ ਬਾਰਿਸ਼ ਕਾਰਨ ਤਾਪਮਾਨ ਵਿਚ ਆਈ ਗਿਰਾਵਟ ਤੋਂ ਬਾਅਦ ਇਕ ਵਾਰ ਫ਼ਿਰ ਤਾਪਮਾਨ ਵਿਚ ਹਲਕਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿਚ ਹੀ ਵੱਧ ਤੋਂ ਵੱਧ ਤਾਪਮਾਨ ਅਜੇ ਵੀ 35-36 ਡਿਗਰੀ ਤੋਂ ਹੇਠਾਂ ਹੀ ਹੈ।

ਇੱਥੇ ਦੱਸ ਦਈਏ ਕਿ ਸਾਲ 2025-26 ਦੀਆਂ ਛੁੱਟੀਆਂ ਦੇ ਕੈਲੰਡਰ ਵਿਚ ਪੰਜਾਬ ਸਰਕਾਰ ਵੱਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਇਨ੍ਹਾਂ 28 ਰਾਖਵੀਆਂ ਛੁੱਟੀਆਂ ਵਿਚੋਂ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ ਵਿਚ ਹੀ 31 ਜੁਲਾਈ ਦੀ ਛੁੱਟੀ ਵੀ ਸ਼ਾਮਲ ਹੈ। ਹਾਲਾਂਕਿ ਇੱਥੇ ਸਾਫ਼ ਕਰ ਦਈਏ ਕਿ ਇਸ ਦਿਨ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।

ਮੌਸਮ ਵਿਭਾਗ ਵੱਲੋਂ ਇਸ ਪੂਰੇ ਹਫ਼ਤੇ ਕਈ ਇਲਾਕਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ 29 ਜੁਲਾਈ ਤਕ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਵਿਭਾਗ ਵੱਲੋਂ ਅੱਜ ਵੀ ਸਾਰੇ ਹੀ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਉੱਥੇ ਹੀ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿਚ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿਚ ਅੱਜ ਬਾਰਿਸ਼ ਦਾ ਅਸਰ ਓਨਾ ਜ਼ਿਆਦਾ ਵੇਖਣ ਨੂੰ ਨਹੀਂ ਮਿਲੇਗਾ।

Check Also

13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ

ਪੰਜਾਬ ਦੇ ਮੌਸਮ ਨੇ ਰੁਖ ਬਦਲ ਲਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ …