Home / ਸਿੱਖੀ ਖਬਰਾਂ / ਇਸ ਵਿਧੀ ਰਾਹੀ ਮੂਲਮੰਤਰ ਦਾ ਸਵਾ ਲੱਖ ਜਾਪ

ਇਸ ਵਿਧੀ ਰਾਹੀ ਮੂਲਮੰਤਰ ਦਾ ਸਵਾ ਲੱਖ ਜਾਪ

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।

ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ।

Check Also

ਮਾਰਚ ਤੇ ਅਪ੍ਰੈਲ ਮਹੀਨੇ ਚ ਇਸ ਮਹਾਂਮਾਰੀ ਤੋਂ ਬਚਕੇ ਰਹਿਣ

ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ …