Home / ਪੰਜਾਬੀ ਖਬਰਾਂ / 28,29 ਤੇ 30 ਨੂੰ ਬਦਲ ਰਿਹਾ ਮੌਸਮ

28,29 ਤੇ 30 ਨੂੰ ਬਦਲ ਰਿਹਾ ਮੌਸਮ

ਭਾਰਤੀ ਮੌਸਮ ਵਿਭਾਗ ਨੇ 26 ਤੋਂ 30 ਜੁਲਾਈ ਤੱਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਲਈ ਮੀਂਹ ਦੀ ਅਪਡੇਟ ਸਾਂਝੀ ਕੀਤੀ ਹੈ, ਜਦਕਿ ਕੁਝ ਹਿੱਸੇ ਸੁੱਕੇ ਰਹਿਣਗੇ। ਅੱਜ ਸੂਬੇ ਦੇ ਜ਼ਿਲ੍ਹਾ ਫਿਰੋਜ਼ਪੁਰ, ਮੋਗਾ, ਫ਼ਾਜ਼ਿਲਕਾ, ਬਰਨਾਲਾ, ਮਾਨਸਾ ਅਤੇ ਬਠਿੰਡਾ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ 27 ਜੁਲਾਈ ਨੂੰ ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਜਲੰਧਰ, ਮੁਕਤਸਰ ਅਤੇ ਫ਼ਾਜ਼ਿਲਕਾ ‘ਚ ਮੌਸਮ ਵਧੇਰੇ ਸੁੱਕਾ ਰਹੇਗਾ।

ਵਿਭਾਗ ਨੇ 28 ਜੁਲਾਈ ਨੂੰ ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਐਸ.ਬੀ.ਐਸ. ਨਗਰ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 29 ਜੁਲਾਈ ਨੂੰ ਮੌਸਮ ‘ਚ ਹਲਕੀ ਤਬਦੀਲੀ ਆ ਸਕਦੀ ਹੈ। ਇਸੇ ਤਰ੍ਹਾਂ 30 ਜੁਲਾਈ ਨੂੰ ਟਾਂਵੀਆਂ-ਟਾਂਵੀਆਂ ਥਾਵਾਂ ‘ਤੇ ਮੀਂਹ ਪਵੇਗਾ। ਇਹ ਸਿਲਸਿਲਾ ਆਉਣ ਵਾਲੇ ਦਿਨਾਂ ‘ਚ ਇੰਝ ਹੀ ਜਾਰੀ ਰਹੇਗਾ, ਫ਼ਿਲਹਾਲ ਬਹੁਤ ਤੇਜ਼ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ।

ਸਾਉਣ ਮਹੀਨੇ ਦੇ ਵਿਚਕਾਰ ਦੇਸ਼ ਦੇ ਮੌਸਮ ‘ਚ ਅਚਾਨਕ ਬਦਲਾਅ ਆਇਆ ਹੈ। ਉੱਤਰੀ ਅਤੇ ਦੱਖਣੀ ਭਾਰਤ ਦੇ ਜ਼ਿਆਦਾਤਰ ਸੂਬਿਆਂ ‘ਚ ਮੌਨਸੂਨ ਦੀ ਬਾਰਿਸ਼ ਜਾਰੀ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਭਾਰਤ ਮੌਸਮ ਵਿਭਾਗ (IMD) ਨੇ ਅਗਲੇ 24 ਘੰਟਿਆਂ ਲਈ ਕਈ ਸੂਬਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਰਾਜਧਾਨੀ ਦਿੱਲੀ ‘ਚ ਯਮੁਨਾ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ ਹੈ ਅਤੇ ਪਾਣੀ ਨੀਵੇਂ ਇਲਾਕਿਆਂ ‘ਚ ਦਾਖਲ ਹੋਣਾ ਸ਼ੁਰੂ ਹੋ ਗਿਆ ਹੈ।

ਹਰਿਆਣਾ ਦੇ ਹਥਿਨੀਕੁੰਡ ਬੈਰਾਜ ਤੋਂ ਯਮੁਨਾ ‘ਚ ਪਾਣੀ ਛੱਡਣ ਕਾਰਨ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਪ੍ਰਸ਼ਾਸਨ ਨੇ ਕਈ ਖੇਤਰਾਂ ‘ਚ ਸੰਤਰੀ ਅਤੇ ਲਾਲ ਅਲਰਟ ਜਾਰੀ ਕੀਤੇ ਹਨ।ਇਸ ਦੇ ਨਾਲ ਹੀ, ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ‘ਚ ਮੀਂਹ ਨੇ ਲੋਕਾਂ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ। ਸੜਕਾਂ ‘ਤੇ ਪਾਣੀ ਭਰਨ ਕਾਰਨ ਆਵਾਜਾਈ ‘ਚ ਬਹੁਤ ਮੁਸ਼ਕਲ ਆ ਰਹੀ ਹੈ, ਜਿਸ ਕਾਰਨ ਮੁੰਬਈ ਵਾਸੀਆਂ ਨੂੰ ਆਉਣ-ਜਾਣ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Check Also

ਪੰਜਾਬ ਦੇ ਇਨ੍ਹਾਂ ਥਾਵਾਂ ‘ਤੇ ਪੈ ਸਕਦੈ ਮੀਂਹ

ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲਦਾ ਨਜ਼ਰ ਆ ਰਿਹਾ ਹੈ। ਇੱਕ ਪਾਸੇ ਦਿਨ ਦੇ ਤਾਪਮਾਨ …