Home / ਸਿੱਖੀ ਖਬਰਾਂ / ਇਸ ਅਸਥਾਨ ਨੂੰ ਵਰ ਹੈ ਜੋ ਵੀ ਪਾਠ ਕਰੇਗਾ

ਇਸ ਅਸਥਾਨ ਨੂੰ ਵਰ ਹੈ ਜੋ ਵੀ ਪਾਠ ਕਰੇਗਾ

ਦਿਨਾਂ ਤੋਂ ਪਹਿਰ ਤੇ ਪਹਿਰਾਂ ਤੋਂ ਘੜੀਆਂ (ਗਿਣ ਲਉ, ਇਸੇ ਤਰ੍ਹਾਂ ਥੋੜਾ ਥੋੜਾ ਸਮਾ ਕਰ ਕੇ) ਉਮਰ ਘਟਦੀ ਜਾਂਦੀ ਹੈ, ਤੇ ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ, (ਸਭ ਜੀਵਾਂ ਦੇ ਸਿਰ ਉੱਤੇ) ਕਾਲ-ਰੂਪ ਸ਼ਿਕਾਰੀ ਇਉਂ ਫਿਰਦਾ ਹੈ ਜਿਵੇਂ (ਹਿਰਨ ਆਦਿਕਾਂ ਦਾ ਸ਼ਿਕਾਰ ਕਰਨ ਵਾਲੇ) ਸ਼ਿਕਾਰੀ। ਦੱਸੋ, (ਇਸ ਸ਼ਿਕਾਰੀ ਤੋਂ ਬਚਣ ਲਈ ਕਿਹੜਾ ਜਤਨ ਕੀਤਾ ਜਾ ਸਕਦਾ ਹੈ?।੧।

(ਹਰ ਇਕ ਜੀਵ ਦੇ ਸਿਰ ਉੱਤੇ) ਉਹ ਦਿਨ ਆਉਂਦਾ ਜਾਂਦਾ ਹੈ (ਜਦੋਂ ਕਾਲ-ਸ਼ਿਕਾਰੀ ਆ ਪਕੜਦਾ ਹੈ) ; ਮਾਂ, ਪਿਉ, ਭਰਾ, ਪੁੱਤਰ, ਵਹੁਟੀ-ਇਹਨਾਂ ਵਿਚੋਂ ਕੋਈ (ਉਸ ਕਾਲ ਦੇ ਅੱਗੇ) ਕਿਸੇ ਦੀ ਸਹਾਇਤਾ ਨਹੀਂ ਕਰ ਸਕਦਾ।੧।ਰਹਾਉ।ਜਦ ਤਕ ਸਰੀਰ ਵਿਚ ਆਤਮਾ ਮੌਜੂਦ ਰਹਿੰਦਾ ਹੈ, ਪਸ਼ੂ-(ਮਨੁੱਖ) ਆਪਣੇ ਅਸਲੇ ਨੂੰ ਸਮਝਦਾ ਨਹੀਂ, ਹੋਰ ਹੋਰ ਜੀਊਣ ਲਈ ਲਾਲਚ ਕਰਦਾ ਹੈ, ਇਸ ਨੂੰ ਅੱਖੀਂ (ਇਹ) ਨਹੀਂ ਦਿੱਸਦਾ (ਕਿ ਕਾਲ-ਅਹੇਰੀ ਤੋਂ ਛੁਟਕਾਰਾ ਨਹੀਂ ਹੋ ਸਕੇਗਾ) ।੨।ਕਬੀਰ ਆਖਦਾ ਹੈ-ਹੇ ਭਾਈ! ਸੁਣੋ, ਮਨ ਦੇ (ਇਹ) ਭੁਲੇਖੇ ਦੂਰ ਕਰ ਦਿਉ (ਕਿ ਸਦਾ ਇੱਥੇ ਬਹਿ ਰਹਿਣਾ ਹੈ) । ਹੇ ਜੀਵ? (ਹੋਰ ਲਾਲਸਾ ਛੱਡ ਕੇ) ਸਿਰਫ਼ ਪ੍ਰਭੂ ਨਾਮ ਸਿਮਰੋ, ਤੇ ਉਸ ਇੱਕ ਦੀ ਸ਼ਰਨ ਆਓ।੩।੨।

ਹੇ ਲੋਕ! ਜੇ ਜਗਤ! ਨੋਟ: ਲਫ਼ਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ’ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ‘ਲੋਈ’ ਨੂੰ ਨਹੀਂ ਆਖ ਰਹੇ) । ਊਖਰੁ = ਕੱਲਰ। ਮਗਹਰੁ = ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।੨।

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।
ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।

Check Also

1 ਮੈਬਰ ਪੂਰੇ ਪਰਿਵਾਰ ਦੀ ਕੁੱਲ ਤਾਰ ਸਕਦਾ

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ …