Home / ਸਿੱਖੀ ਖਬਰਾਂ / ਰੱਖਿਆ ਲਈ ਇਹ ਉਪਾਅ ਸ਼ੁਰੂ ਕਰ ਦਿਉ

ਰੱਖਿਆ ਲਈ ਇਹ ਉਪਾਅ ਸ਼ੁਰੂ ਕਰ ਦਿਉ

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।

ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

Check Also

ਨਵੇਂ ਸਾਲ ਤੋਂ ਪਹਿਲਾਂ ਇਹ ਪਵਿੱਤਰ ਸੰਕੇਤ

ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ …