Home / ਸਿੱਖੀ ਖਬਰਾਂ / ਤੁਰਦੇ ਤੁਰਦੇ ਮੂੰਹ ਚ ਮੂਲ ਮੰਤਰ ਜਪਣ ਨਾਲ ਕੀ ਹੁੰਦਾ

ਤੁਰਦੇ ਤੁਰਦੇ ਮੂੰਹ ਚ ਮੂਲ ਮੰਤਰ ਜਪਣ ਨਾਲ ਕੀ ਹੁੰਦਾ

ਹੇ ਭਾਈ! ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ।੧।ਰਹਾਉ।(ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾਈ ਰੱਖਦਾ ਹੈ। ਪਰਮਾਤਮਾ (ਤਾਂ ਇਸ ਦੇ) ਅੰਗ-ਸੰਗ (ਵੱਸਦਾ ਹੈ) ਉਸ ਨਾਲ ਡੂੰਘੀ ਸਾਂਝ ਨਹੀਂ ਪਾਂਦਾ, ਜੰਗਲ ਭਾਲਣ ਵਾਸਤੇ ਦੌੜ ਪੈਂਦਾ ਹੈ।੧।

ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ। ਹੇ ਦਾਸ ਨਾਨਕ! ਆਖ-) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ।੨।੧।ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ,

Check Also

1 ਮੈਬਰ ਪੂਰੇ ਪਰਿਵਾਰ ਦੀ ਕੁੱਲ ਤਾਰ ਸਕਦਾ

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ …