Home / ਸਿੱਖੀ ਖਬਰਾਂ / ਦੁੱਖਾਂ ਦੀ ਦਵਾਈ ਹੈ ਇਹ ਬਾਣੀ

ਦੁੱਖਾਂ ਦੀ ਦਵਾਈ ਹੈ ਇਹ ਬਾਣੀ

ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧।


ਹੇ ਭਾਈ! ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ।੧।ਰਹਾਉ।(ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾਈ ਰੱਖਦਾ ਹੈ। ਪਰਮਾਤਮਾ (ਤਾਂ ਇਸ ਦੇ) ਅੰਗ-ਸੰਗ (ਵੱਸਦਾ ਹੈ) ਉਸ ਨਾਲ ਡੂੰਘੀ ਸਾਂਝ ਨਹੀਂ ਪਾਂਦਾ, ਜੰਗਲ ਭਾਲਣ ਵਾਸਤੇ ਦੌੜ ਪੈਂਦਾ ਹੈ।੧।ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ। ਹੇ ਦਾਸ ਨਾਨਕ! ਆਖ-) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ।੨।੧।

Check Also

ਤੁਰਦੇ ਤੁਰਦੇ ਮੂੰਹ ਚ ਮੂਲ ਮੰਤਰ ਜਪਣ ਨਾਲ ਕੀ ਹੁੰਦਾ

ਹੇ ਭਾਈ! ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, …