Home / ਸਿੱਖੀ ਖਬਰਾਂ / ਸੰਤ ਹੰਸਾਲੀ ਵਾਲਿਆ ਦੇ ਬਚਨ

ਸੰਤ ਹੰਸਾਲੀ ਵਾਲਿਆ ਦੇ ਬਚਨ

ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ,

ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

Check Also

ਮਾਰਚ ਤੇ ਅਪ੍ਰੈਲ ਮਹੀਨੇ ਚ ਇਸ ਮਹਾਂਮਾਰੀ ਤੋਂ ਬਚਕੇ ਰਹਿਣ

ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ …