(ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ।ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧।
ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ {ਪੰਨਾ 545}
ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ।
(ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.