ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸੂਬੇ ਦੇ ਕਈ ਹਿੱਸਿਆਂ ’ਚ ਅਸਮਾਨੀ ਬਿਜਲੀ ਚਮਕਣ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੇ ਆਸਾਰ ਹਨ। ਇਸ ਦੇ ਨਾਲ ਹੀ ਖ਼ਾਸ ਤੌਰ ‘ਤੇ ਮੋਹਾਲੀ ਅਤੇ ਚੰਡੀਗੜ੍ਹ ਵਿਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇਲਾਕੇ ਵਿੱਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਦਾ ਪ੍ਰਭਾਵ ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ ਤੇ ਮਾਨਸਾ ਵਿਚ ਦਿਖਾਈ ਦੇਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ ਮੌਸਮ ਠੰਡਾ ਰਹੇਗਾ ਅਤੇ ਹਲਕਾ ਮੀਂਹ ਵੀ ਪੈ ਸਕਦਾ ਹੈ। ਇਨ੍ਹਾਂ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਮੌਸਮ ਵਿਭਾਗ ਨੇ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਹੈ। ਮੌਸਮ ਦੀ ਇਸ ਤੀਵਰਤਾ ਦੇ ਚਲਦੇ ਟ੍ਰੈਫਿਕ ਅਤੇ ਬਿਜਲੀ ਸਪਲਾਈ ‘ਚ ਰੁਕਾਵਟ ਆਉਣ ਦੀ ਸੰਭਾਵਨਾ ਹੋ ਸਕਦੀ ਹੈ।
ਗੱਲ ਕਰੀਏ ਤਾਂ ਮੋਹਾਲੀ, ਰੂਪਨਗਰ, ਹੋਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਅਗਲੇ ਕੁਝ ਦਿਨ ਭਾਰੀ ਮੀਂਹ ਹੋ ਸਕਦਾ ਹੈ। ਇਨ੍ਹਾਂ ਇਲਾਕਿਆਂ ਦੇ ਨਾਲ-ਨਾਲ ਪਹਾੜੀ ਇਲਾਕਿਆਂ ਦੇ ਨਜ਼ਦੀਕ ਸਥਿਤ ਪੰਜਾਬ ਅਤੇ ਹਰਿਆਣਾ ਦੇ ਹੋਰ ਜ਼ਿਲ੍ਹਿਆਂ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ।ਹਰਿਆਣਾ ਵਿੱਚ ਅੰਬਾਲਾ, ਕੁਰੁਕਸ਼ੇਤਰ, ਪਾਣੀਪਤ, ਸੋਨੀਪਤ ਅਤੇ ਗੁੜਗਾਂਓ ਜ਼ਿਲ੍ਹਿਆਂ ਵਿੱਚ ਵੀ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵੀ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਡਾਇਰੈਕਟਰ ਪਾਲ ਨੇ ਇਹ ਵੀ ਦੱਸਿਆ ਕਿ ਬੇਅ ਓਫ਼ ਬੰਗਾਲ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ ਅਤੇ ਇਸ ਦਾ ਅਸਰ ਪੰਜਾਬ ਤੇ ਹਰਿਆਣਾ ਸਹਿਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਦਿੱਖ ਰਿਹਾ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।