ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।
ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।
(ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ।
ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ!
ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧।
ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ {ਪੰਨਾ 545}