ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।
ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।