Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਇਕਦਮ ਚੜ੍ਹਿਆ ਘੱਗਰ ਦਰਿਆ, ਪਿੰਡਾਂ ’ਚ ਅਲਰਟ ਜਾਰੀ

ਇਕਦਮ ਚੜ੍ਹਿਆ ਘੱਗਰ ਦਰਿਆ, ਪਿੰਡਾਂ ’ਚ ਅਲਰਟ ਜਾਰੀ

ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪਿਛਲੇ 24 ਘੰਟਿਆਂ ਤੋਂ ਪਾਣੀ ਵਧ ਰਿਹਾ ਹੈ। ਹਿਮਾਚਲ ਦੇ ਪਹਾੜੀ ਇਲਾਕੇ ਅਤੇ ਚੰਡੀਗੜ੍ਹ ਦੇ ਆਸ ਪਾਸ ਦੇ ਇਲਾਕਿਆਂ ਦਾ ਪਾਣੀ ਘੱਗਰ ਦਰਿਆ ਵਿੱਚ ਆਉਂਦਾ ਹੈ।

ਪਟਿਆਲਾ ਪ੍ਰਸ਼ਾਸਨ ਨੇ ਘੱਗਰ ਨਦੀ ਦੇ ਨੇੜੇ ਇਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਇਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਉਤੇ ਪਹੁੰਚਣ ਕਾਰਨ ਪਿੰਡ ਵਾਸੀਆਂ ਨੂੰ ਰਾਜਪੁਰਾ, ਘਨੌਰ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਦਰਿਆ ਵੱਲ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।

ਇਸ ਦੌਰਾਨ ਪਟਿਆਲਾ ਦੀ ਡੀਸੀ ਪ੍ਰੀਤੀ ਯਾਦਵ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਫੈਲਾਉਣ ਤੋਂ ਬਚਣ ਅਤੇ ਪਾਣੀ ਨਾਲ ਸਬੰਧਤ ਕਿਸੇ ਵੀ ਐਮਰਜੈਂਸੀ ਦੀ ਤੁਰੰਤ ਸੂਚਨਾ ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰ 0175-2350550 ’ਤੇ ਦੇਣ ਦੀ ਅਪੀਲ ਕੀਤੀ ਹੈ।

ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਮੀਂਹ ਕਾਰਨ ਬਿਆਸ ਅਤੇ ਸਤਲੁਜ ਵਿਚ ਪਾਣੀ ਦਾ ਪੱਧਰ ਵੀ ਵਧ ਰਿਹਾ ਹੈ। ਹਰੀਕੇ ਹੈੱਡ ਤੋਂ ਹੁਸੈਨੀਵਾਲਾ ਹੈੱਡ ਲਈ 20 ਹਜ਼ਾਰ ਤੋਂ 25 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਹੁਸੈਨੀਵਾਲਾ ਹੈੱਡ ਤੋਂ ਤਿੰਨ ਜਾਂ ਚਾਰ ਗੇਟ ਖੋਲ੍ਹ ਕੇ ਪਾਣੀ ਛੱਡਿਆ ਜਾ ਰਿਹਾ ਹੈ, ਜੋ ਫਾਜ਼ਿਲਕਾ ਵੱਲ ਜਾਵੇਗਾ।

Check Also

ਨਹੀ ਰਹੇ ਜਸਵਿੰਦਰ ਭੱਲਾ

ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ ਹੋ ਗਿਆ ਹੈ। ਪਤਾ ਲੱਗਾ ਹੈ …