Home / ਪੰਜਾਬੀ ਖਬਰਾਂ / ਹਰੀਕੇ ਹੈੱਡ ਵਰਕਸ ਤੋਂ ਛੱਡਿਆ ਪਾਣੀ

ਹਰੀਕੇ ਹੈੱਡ ਵਰਕਸ ਤੋਂ ਛੱਡਿਆ ਪਾਣੀ

ਹਰੀਕੇ ਹੈੱਡ ਵਰਕਸ ਦੇ ਗੇਟ ਖੋਲ੍ਹਣ ਕਾਰਨ ਹਥਾੜ ਖੇਤਰ ਦੇ ਕਈ ਪਿੰਡਾਂ ਦੇ ਕਿਸਾਨਾਂ ਦੀਆਂ ਸੈਂਕੜੇ ਏਕੜ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਕਿਸਾਨਾਂ ਨੇ ਡ੍ਰੇਨੇਜ ਵਿਭਾਗ ਦੇ ਅਧਿਕਾਰੀਆਂ ਉਤੇ ਅਣਗਹਿਲੀ ਦੇ ਦੋਸ਼ ਲਾਏ ਹਨ ਅਤੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਸਾਤ ਤੋਂ ਬਾਅਦ ਬਿਆਸ ਸਤਲੁਜ ਵਿਚ ਪਾਣੀ ਦਾ ਪੱਧਰ ਇਕਦਮ ਵਧ ਗਿਆ। ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਵਿੱਚ ਪਾਣੀ ਛੱਡਣ ਕਾਰਨ ਨੀਵੇਂ ਇਲਾਕੇ ਵਿੱਚ ਪਾਣੀ ਭਰ ਗਿਆ ਹੈ। ਕਿਸਾਨਾਂ ਦੀਆਂ ਸੈਂਕੜੇ ਏਕੜ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਕਿਸਾਨਾਂ ਨੇ ਦੱਸਿਆ ਕਿ ਹਰ ਸਾਲ ਉਨ੍ਹਾਂ ਦੀਆਂ ਫ਼ਸਲਾਂ ਡੁੱਬ ਜਾਂਦੀਆਂ ਹਨ। ਕਿਸਾਨਾਂ ਨੇ ਕਿਹਾ ਕਿ ਹੁਣ ਵੀ ਬਿਨਾਂ ਕਿਸੇ ਸੂਚਨਾ ਦੇ ਪ੍ਰਸ਼ਾਸਨ ਵੱਲੋਂ ਪਾਣੀ ਛੱਡਣ ਕਾਰਨ ਉਨ੍ਹਾਂ ਵੱਲੋਂ ਬਣਾਇਆ ਆਰਜ਼ੀ ਬੰਨ੍ਹ ਟੁੱਟ ਗਿਆ ਅਤੇ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ।

ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਮੀਂਹ ਕਾਰਨ ਬਿਆਸ ਅਤੇ ਸਤਲੁਜ ਵਿਚ ਪਾਣੀ ਦਾ ਪੱਧਰ ਵਧ ਰਿਹਾ ਹੈ। ਹਰੀਕੇ ਹੈੱਡ ਤੋਂ ਹੁਸੈਨੀਵਾਲਾ ਹੈੱਡ ਲਈ 20 ਹਜ਼ਾਰ ਤੋਂ 25 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਹੁਸੈਨੀਵਾਲਾ ਹੈੱਡ ਤੋਂ ਤਿੰਨ ਜਾਂ ਚਾਰ ਗੇਟ ਖੋਲ੍ਹ ਕੇ ਪਾਣੀ ਛੱਡਿਆ ਜਾ ਰਿਹਾ ਹੈ, ਜੋ ਫਾਜ਼ਿਲਕਾ ਵੱਲ ਜਾਵੇਗਾ।

ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਬਾਰਿਸ਼ ਕਾਰਨ ਡੈਮਾਂ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਹਾਲਾਤ ਇਹ ਹਨ ਕਿ ਕਾਂਗੜਾ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਲਵਾੜਾ ਵਿਚ ਬਿਆਸ ਦਰਿਆ ਉਤੇ ਬਣੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਸਿਰਫ਼ 24 ਘੰਟਿਆਂ ਵਿੱਚ ਤਿੰਨ ਫੁੱਟ ਵੱਧ ਗਿਆ ਹੈ। ਅੱਜ ਇਥੇ ਵੀ ਗੇਟ ਖੋਲ੍ਹਣ ਦੀ ਤਿਆਰੀ ਹੈ। ਇਥੇ ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਲਈ ਅਲਰਟ ਜਾਰੀ ਕਰ ਦਿੱਤਾ ਹੈ। ਉਧਰ, ਪੰਜਾਬ ਵਿਚੋਂ ਲੰਘਦੇ ਘੱਗਰ ਦਰਿਆ ਵਿਚ ਅੱਜ ਪਾਣੀ ਦਾ ਪੱਧਰ ਵਧ ਸਕਦਾ ਹੈ।

Check Also

ਪੌਂਗ ਡੈਮ ਦੇ ਖੋਲ੍ਹੋ ਗਏ ਫਲੱਡ ਗੇਟ

ਹੁਸ਼ਿਆਰਪੁਰ-ਦਸੂਹਾ ਦੇ ਤਲਵਾੜਾ ਨੇੜੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਵੱਧਣ ਕਾਰਣ ਅੱਜ ਡੈਮ ਦੇ …