ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।
ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।ਹੇ ਸਹੇਲੀਏ! ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥
ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ {ਪੰਨਾ 844}