ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।
ਹੇ ਸਹੇਲੀਏ! ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ {ਪੰਨਾ 844}