ਪੰਜਾਬ ‘ਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ ‘ਚ ਵੱਡੇ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜਾਣਕਾਰੀ ਅਨੁਸਾਰ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਇਲਾਕਿਆਂ ‘ਚ ਹਲਕੀ ਬੁੰਦਾਬਾਂਦੀ ਰਹੇਗੀ। 13 ਅਤੇ 14 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਰਕੇ ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ ਅਨੁਸਾਰ ਮੌਸਮ ਵਿਭਾਗ ਨੇ 12 ਅਗਸਤ ਤੋਂ 16 ਅਗਸਤ 2025 ਤੱਕ ਪੰਜਾਬ ‘ਚ ਭਾਰੀ ਬਾਰਿਸ਼ ਦਾ ਅਨੁਮਾਨ ਲਗਾਇਆ ਗਿਆ ਹੈ। ਪੰਜਾਬ ‘ਚ ਅਮ੍ਰਿਤਸਰ, ਤਰਨਤਾਰਨ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ ਅਤੇ ਬਠਿੰਡਾ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਬੁੰਦਾਂਬਾਂਦੀ ਦੇ ਆਸਾਰ ਜਤਾਏ ਗਏ ਹਨ।
ਉੱਥੇ ਹੀ 13 ਤੇ 14 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਸ ਨਗਰ ਅਤੇ ਰੂਪਨਗਰ ਵਿੱਚ ਸਭ ਤੋਂ ਵੱਧ ਵਰਖਾ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਵਿਭਾਗ ਨੇ 15 ਅਗਸਤ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਗਈ। ਉੱਥੇ ਹੀ 16 ਅਗਸਤ ਨੂੰ ਸਾਰੇ ਜ਼ਿਲ੍ਹਿਆਂ ‘ਚ ਬਾਰਿਸ਼ ਘੱਟ ਜਾਵੇਗੀ ਅਤੇ ਮੌਸਮ ਫਿਰ ਤੋਂ ਆਮ ਵਰਗਾ ਹੋ ਜਾਵੇਗਾ। ਮੌਸਮ ਵਿਭਾਗ ਨੇ ਨਾਗਰਿਕਾਂ ਅਤੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਭਾਰੀ ਵਰਖਾ ਵਾਲੇ ਦਿਨਾਂ ਵਿੱਚ ਸਾਵਧਾਨ ਰਹਿਣ ਅਤੇ ਜ਼ਰੂਰੀ ਤਿਆਰੀ ਰੱਖਣ।