ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, (ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ; ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ) , (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ;
ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ।੧।ਰਹਾਉ।ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ। ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ।੧।
ਹੇ ਭਾਈ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ। ਹੇ ਨਾਨਕ! ਆਖ-ਹੇ ਪ੍ਰਭੂ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇਂ।੨।
(ਹੇ ਪਾਂਡੇ! ਗੁਰੂ ਦੇ ਸਨਮੁਖ ਹੋ ਕੇ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ, ਉਸ ਗੋਪਾਲ ਨਾਲ) ਰੁਸੇਵਾਂ ਹੀ ਨਾਹ ਕਰੀ ਰੱਖੋ, ਉਸ ਦਾ ਨਾਮ-ਅੰਮ੍ਰਿਤ ਪੀਉ। ਇਸ ਸੰਸਾਰ ਵਿਚ ਸਦਾ ਦਾ ਵਸੇਬਾ ਨਹੀਂ ਹੈ। ਰਾਜੇ ਹੋਣ, ਅਮੀਰ ਹੋਣ, ਚਾਹੇ ਕੰਗਾਲ ਹੋਣ, ਕੋਈ ਭੀ ਇਥੇ ਸਦਾ ਨਹੀਂ ਰਹਿ ਸਕਦਾ। ਜੋ ਜੰਮਿਆ ਹੈ ਉਸ ਨੇ ਮਰਨਾ ਹੈ, (ਇਹ ਨਿਯਮ) ਸਦਾ ਲਈ (ਅਟੱਲ) ਹੈ। ਇਥੇ ਸਦਾ ਟਿਕੇ ਰਹਿਣ ਲਈ ਤਰਲੇ ਕਰਨ ਨਾਲ ਭੀ ਕੋਈ ਸਦਾ ਟਿਕਿਆ ਰਹਿ ਨਹੀਂ ਸਕਦਾ, ਇਸ ਗੱਲ ਵਾਸਤੇ ਕਿਸੇ ਅੱਗੇ ਤਰਲੇ ਲੈਣੇ ਵਿਅਰਥ ਹਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.