Home / ਪੰਜਾਬੀ ਖਬਰਾਂ / ਪਾਣੀ ‘ਚ ਡੁੱਬ ਗਏ 500 ਘਰ !

ਪਾਣੀ ‘ਚ ਡੁੱਬ ਗਏ 500 ਘਰ !

ਪਹਾੜੀ ਇਲਾਕਿਆਂ ’ਚ ਮੀਂਹ ਪੈਣ ਕਾਰਨ ਪੰਜਾਬ ’ਚ ਦਰਿਆਵਾਂ ਦਾ ਪਾਣੀ ਵਧਦਾ ਜਾ ਰਿਹਾ ਹੈ। ਜਿਸ ਕਾਰਨ ਕਈ ਥਾਵਾਂ ’ਤੇ ਸਥਿਤੀ ਬੇਹੱਦ ਹੀ ਨਾਜੁਕ ਬਣੀ ਪਈ ਹੈ। ਲੋਕ ’ਚ ਹੜ੍ਹ ਕਾਰਨ ਡਰ ਦਾ ਖਤਰਾ ਬਣਿਆ ਹੋਇਆ ਹੈ। ਇਸੇ ਦੇ ਚੱਲਦੇ ਸਤਲੁਜ ਨਦੀ ਦਾ ਪਾਣੀ ਦਾ ਪੱਧਰ ਵੀ ਵਧਦਾ ਜਾ ਰਿਹਾ ਹੈ। ਜਿਸ ਨਾਲ ਨੇੜੇ ਦੇ ਪਿੰਡਾਂ ਦੇ ਲੋਕਾਂ ’ਚ ਚਿੰਤਾ ਵਧ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਸਤਲੁਜ ਨਦੀ ਦਾ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਲਗਭਗ ਸਾਢੇ ਤਿੰਨ ਫੁੱਟ ਹੇਠਾਂ ਹੈ, ਪਰ ਪਾਣੀ ਵਿੱਚ ਵਾਧਾ ਲੋਕਾਂ ਨੂੰ ਪਹਿਲਾਂ ਦੀ ਸਥਿਤੀ ਦੀ ਯਾਦ ਦਿਵਾ ਰਿਹਾ ਹੈ ਜਿਸ ’ਚ ਪਾਣੀ ਦੇ ਕਾਰਨ ਫਸਲਾਂ ਤਬਾਹ ਹੋ ਗਈਆਂ ਸਨ ਅਤੇ ਪਿੰਡ ਪਾਣੀ ਵਿੱਚ ਡੁੱਬ ਗਏ ਸਨ।


ਦੂਜੇ ਪਾਸੇ ਪ੍ਰਸ਼ਾਸਨ ਵੀ ਹਾਲਾਤਾਂ ਨੂੰ ਦੇਖਦੇ ਹੋਏ ਮੁਸਤੈਦ ਹੋ ਗਈ ਹੈ। ਜੀ ਹਾਂ ਪਾਣੀ ਦੇ ਵਾਧੇ ਦੇ ਕਾਰਨ ਪ੍ਰਸ਼ਾਸਨ ਨੂੰ ਵੀ ਹੜ੍ਹਾਂ ਦਾ ਡਰ ਸਤਾ ਰਿਹਾ ਹੈ ਜਿਸ ਕਰਕੇ ਹੁਣ ਸਰਕਾਰੀ ਮੁਲਾਜ਼ਮਾਂ ਨੂੰ ਛੁੱਟੀ ਵਾਲੇ ਦਿਨ ਵੀ ਫੋਨ ਚਾਲੂ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਨਾਲ ਹੀ ਬਿਨਾਂ ਮਨਜ਼ੂਰੀ ਦੇ ਛੁੱਟੀ ਵੀ ਨਹੀਂ ਕੀਤੀ ਜਾ ਸਕਦੀ।

ਇਸ ਤੋਂ ਇਲਾਵਾ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਸਮੇਂ ਸਥਿਤੀ ਕੰਟਰੋਲ ਕੀਤੀ ਹੋਈ ਹੈ। ਕੋਈ ਵੀ ਚਿੰਤਾ ਦੀ ਗੱਲ ਨਹੀਂ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਜਰੂਰੀ ਸੂਚਨਾ ਦਿੱਤੀ ਗਈ ਹੈ। ਮੌਕੇ ’ਤੇ ਮੌਜੂਦ ਅਧਿਕਾਰੀਆਂ ਕੋਲੋਂ ਪਲ ਪਲ ਦੀ ਅਪਡੇਟ ਲਈ ਜਾ ਰਹੀ ਹੈ।

Check Also

13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ

ਪੰਜਾਬ ਦੇ ਮੌਸਮ ਨੇ ਰੁਖ ਬਦਲ ਲਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ …