Home / ਸਿੱਖੀ ਖਬਰਾਂ / ਸੰਤਾਂ ਦੇ ਬਚਨ ਖਾਲੀ ਨਹੀਂ ਜਾਦੇ

ਸੰਤਾਂ ਦੇ ਬਚਨ ਖਾਲੀ ਨਹੀਂ ਜਾਦੇ

ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, (ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ; ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ) , (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ;

Check Also

ਪੰਜਾਬ ਚ ਹੜ੍ਹਾਂ ਬਾਰੇ ਬਾਬਾ ਜੀ ਦੀ ਭਵਿੱਖਬਾਣੀ

ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ …