ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।
(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ
ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।