Home / ਪੰਜਾਬੀ ਖਬਰਾਂ / ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ ਬੁੱਧਵਾਰ 27 ਅਗਸਤ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ 27 ਅਗਸਤ ਨੂੰ ‘ਸੰਵਤਸਰੀ ਦਿਵਸ’ ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਇਕ ਨੋਟੀਫ਼ਿਕੇਸ਼ਨ ‘ਚ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਵਿਚ 27 ਅਗਸਤ ਦੀ ਛੁੱਟੀ ਸ਼ਾਮਲ ਕੀਤੀ ਗਈ ਹੈ।

ਇੱਥੇ ਦੱਸ ਦਈਏ ਕਿ ਸਾਲ 2025-26 ਦੀਆਂ ਛੁੱਟੀਆਂ ਦੇ ਕੈਲੰਡਰ ‘ਚ ਪੰਜਾਬ ਸਰਕਾਰ ਵੱਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਇਨ੍ਹਾਂ 28 ਰਾਖਵੀਆਂ ਛੁੱਟੀਆਂ ਵਿਚੋਂ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।

ਇਨ੍ਹਾਂ ਛੁੱਟੀਆਂ ਦੀ ਸੂਚੀ ਵਿਚ ਹੀ 27 ਅਗਸਤ ਦੀ ਛੁੱਟੀ ਵੀ ਸ਼ਾਮਲ ਹੈ। ਹਾਲਾਂਕਿ ਇੱਥੇ ਸਾਫ਼ ਕਰ ਦੇਈਏ ਕਿ ਇਸ ਦਿਨ ਸੂਬੇ ‘ਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ‘ਚ ਛੁੱਟੀ ਨਹੀਂ ਹੋਵੇਗੀ।

Check Also

ਗੜੇਮਾਰੀ ਤੇ ਹਨ੍ਹੇਰੀ ਨੂੰ ਲੈ ਕੇ Alert ਜਾਰੀ

ਪੰਜਾਬ ਵਿੱਚ ਵੀਰਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਲੈ ਲਈ। ਜਦੋਂ ਕਿ ਸੂਬੇ ਵਿੱਚ ਬੱਦਲਵਾਈ …