Home / ਸਿੱਖੀ ਖਬਰਾਂ / ਹੜ੍ਹਾਂ ਬਾਰੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆ ਦੇ ਭਵਿੱਖਤ ਬਚਨ

ਹੜ੍ਹਾਂ ਬਾਰੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆ ਦੇ ਭਵਿੱਖਤ ਬਚਨ

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।

ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ।ਹੇ ਜਗਤ ਦੇ ਮਾਲਕ-ਪ੍ਰਭੂ! ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ।੧।ਰਹਾਉ।

ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।

Check Also

ਧੰਨ ਬਾਬਾ ਈਸ਼ਰ ਸਿੰਘ ਜੀ ਮਹਾਰਾਜ ਜੀ ਦੇ ਬਚਨ

ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ …