Home / ਸਿੱਖੀ ਖਬਰਾਂ / ਸੰਤ ਸਨੌਰ ਵਾਲਿਆ ਦੇ ਬਚਨ

ਸੰਤ ਸਨੌਰ ਵਾਲਿਆ ਦੇ ਬਚਨ

ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ) ; ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ।੧।ਰਹਾਉ।ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ।੧।ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ। ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ।੨।੧।

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ।

Check Also

ਸੰਤਾਂ ਦੇ ਬਚਨ ਸੁਣਨ ਕੱਪੜੇ ਧੋਦੇ ਸਮੇਂ ਇਹ ਜਾਪ ਕਰਦੇ ਜਾਉ

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। …